• ਕੈਨੇਡਾ ਅਤੇ ਅਮਰੀਕਾ 'ਚ ਬਰਫੀਲੇ ਤੂਫਾਨ ਨੇ ਜਨ-ਜੀਵਨ ਕੀਤਾ ਪ੍ਰਭਾਵਿਤ           • ਕੈਨੇਡਾ ਕਾਰਬਨ ਟੈਕਸ ਨਾਲ ਦੇਸ਼ ਮੰਦਵਾੜੇ ਵਿੱਚ ਜਾ ਸਕਦਾ ਹੈ : ਫੋਰਡ           • ਜੀਟੀਏ ਟੈਕਸੀ ਫਰਾਡ ਘਪਲਾ ਆਇਆ ਸਾਹਮਣੇ, ਸੈਂਕੜੇ ਲੋਕਾਂ ਨੂੰ ਲੱਗਿਆ ਲੱਖਾਂ ਦਾ ਚੂਨਾ           • ਟੋਰਾਂਟੋ ਪੁਲਿਸ ਨੇ ਬਜਟ ਵਿੱਚ 30 ਮਿਲੀਅਨ ਡਾਲਰ ਦੇ ਵਾਧੇ ਨੂੰ ਦਿੱਤੀ ਮਨਜ਼ੂਰੀ           • ਮੈਂਗ ਦੀ ਹਵਾਲਗੀ ਬਾਰੇ ਮੇਰੇ ਤੋਂ ਗਲਤ ਬੋਲਿਆ ਗਿਆ : ਮੈਕੈਲਮ           • ਫੋਰਡ ਸਰਕਾਰ ਨੇ ਘੱਟ ਆਮਦਨ ਵਾਲੇ ਵਿਦਿਆਰਥੀਆਂ ਲਈ ਮੁਫਤ ਟਿਊਸ਼ਨ ਦੇ ਬਦਲ ਨੂੰ ਕੀਤਾ ਖ਼ਤਮ           • ਭਾਰੀ ਬਰਫਬਾਰੀ ਕਾਰਨ ਮੈਨੀਟੋਬਾ ਦੀਆਂ ਸੜਕਾਂ 'ਤੇ ਪਸਰੀ ਸੁੰਨ           • ਸਾਜਿ਼ਸ਼ ਤਹਿਤ ਨਿੱਕ ਗਹੂਨੀਆਂ ਨੂੰ ਬਦਨਾਮ ਕਰਨ ਵਾਲੇ ਪੁਲਿਸ ਅਧਿਕਾਰੀ ਖਿਲਾਫ ਕਾਰਵਾਈ           • ਇਲੈਕਟੋਰਲ ਸਿਸਟਮ ਵਿੱਚ ਸੁਧਾਰ ਲਈ ਫੈਡਰਲ ਸਰਕਾਰ ਨੇ ਕੀਤਾ ਨਵੇਂ ਮਾਪਦੰਡਾਂ ਦਾ ਖੁਲਾਸਾ           • ਰਹੱਸਮਈ ਬਿਮਾਰੀ ਕਾਰਨ ਕੈਨੇਡਾ ਨੇ ਕਿਊਬਾ ਵਿੱਚ ਅਮਲਾ ਘਟਾਉਣ ਦਾ ਕੀਤਾ ਫੈਸਲਾ           • ਚੋਣਾਂ ਵਿੱਚ ਦਖਲਅੰਦਾਜ਼ੀ ਨੂੰ ਰੋਕਣ ਲਈ ਨਵੇਂ ਮਾਪਦੰਡਾਂ ਦਾ ਖੁਲਾਸਾ ਕਰੇਗੀ ਫੈਡਰਲ ਸਰਕਾਰ          
View Details << Back    

ਮੂੰਗੀ ਦੀ ਦਾਲ ਦੇ ਹਨ ਬੇਸ਼ੁਮਾਰ ਫਾਇਦੇ

  

Share
  
ਹਰ ਇਕ ਦਾਲ ਦੇ ਆਪਣੇ ਪੋਸ਼ਟਿਕ ਗੁਣ ਹੁੰਦੇ ਹਨ। ਮੂੰਗ ਦਾਲ 'ਚ ਪ੍ਰੋਟੀਨ ਦੀ ਭਰਪੂਰ ਮਾਤਰਾ ਮੌਜੂਦ ਹੁੰਦੀ ਹੈ। ਇਹੀ ਵਜ੍ਹਾ ਹੈ ਕਿ ਵਧਦੇ ਬੱਚੇ ਨੂੰ ਦਾਲ ਦੀ ਜ਼ਿਆਦਾ ਤੋਂ ਜ਼ਿਆਦਾ ਵਰਤੋਂ ਕਰਵਾਉਣ ਦੀ ਸਲਾਹ ਦਿੱਤੀ ਜਾਂਦੀ ਹੈ ਹਾਲਾਂਕਿ ਤਮਾਮ ਦਾਲਾਂ 'ਚੋਂ ਮੂੰਗ ਦਾਲ ਨੂੰ ਸਿਹਤ ਲਈ ਸਭ ਤੋਂ ਜ਼ਿਆਦਾ ਫਾਇਦੇਮੰਦ ਮੰਨਿਆ ਜਾਂਦਾ ਹੈ। ਆਮਤੌਰ 'ਤੇ ਬੀਮਾਰ ਲੋਕਾਂ ਨੂੰ ਇਸ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ ਕਿਉਂਕਿ ਇਹ ਜਲਦੀ ਨਾਲ ਪਚ ਜਾਂਦੀ ਹੈ ਪਰ ਇਸ ਦਾ ਮਤਲੱਬ ਇਹ ਨਹੀਂ ਹੈ ਕਿ ਮੂੰਗ ਦਾਲ ਸੁਆਦ 'ਚ ਫਿੱਕੀ ਹੁੰਦੀ ਹੈ। ਮੂੰਗ ਦਾਲ ਨੂੰ ਜੇ ਤਰੀਕੇ ਨਾਲ ਬਣਾਇਆ ਜਾਵੇ ਤਾਂ ਇਹ ਵੀ ਬਾਕੀ ਦਾਲ ਦੀ ਤਰ੍ਹਾਂ ਦੀ ਸੁਆਦ ਬਣਦੀ ਹੈ ਪਰ ਮੂੰਗ ਦਾਲ ਦੀ ਵਰਤੋਂ ਲੋਕ ਘੱਟ ਹੀ ਕਰਦੇ ਹਨ ਜੇ ਰੋਜ਼ਾਨਾ ਇਸ ਦੀ ਵਰਤੋਂ ਕੀਤੀ ਜਾਵੇ ਤਾਂ ਇਸ ਨਾਲ ਸਰੀਰ ਨੂੰ ਕਈ ਫਾਇਦੇ ਮਿਲਦੇ ਹਨ। ਆਓ ਜਾਣਦੇ ਹਾਂ ਇਸ ਦੇ ਫਾਇਦਿਆਂ ਬਾਰੇ...
ਮੂੰਗ ਦਾਲ ਦੇ ਫਾਇਦੇ-
1. ਕਬਜ਼ ਦੀ ਸਮੱਸਿਆ ਦੂਰ ਕਰੇ
ਮੂੰਗ ਦਾਲ ਦੀ ਖਿਚੜੀ ਖਾਣ ਨਾਲ ਕਬਜ਼ ਦੀ ਸਮੱਸਿਆ ਦੂਰ ਹੋ ਜਾਂਦੀ ਹੈ। ਇਸ ਲਈ ਕਬਜ਼ ਤੋਂ ਪ੍ਰੇਸ਼ਾਨ ਲੋਕਾਂ ਨੂੰ ਰੋਜ਼ਾਨਾ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ।
2. ਦਾਦ ਦੀ ਸਮੱਸਿਆ ਦੂਰ ਕਰੇ
ਜੇ ਤੁਹਾਨੂੰ ਦਾਦ, ਖਾਜ-ਖੁਜਲੀ ਦੀ ਸਮੱਸਿਆ ਹੈ ਤਾਂ ਮੂੰਗ ਦੀ ਦਾਲ ਨੂੰ ਛਿਲਕੇ ਸਮੇਤ ਪੀਸ ਲਓ। ਇਸ ਲੇਪ ਨੂੰ ਪ੍ਰਭਾਵਿਤ ਥਾਂਵਾ 'ਤੇ ਲਗਾਉਣ ਨਾਲ ਫਾਇਦਾ ਹੁੰਦਾ ਹੈ।
3. ਟਾਈਫਾਈਡ ਤੋਂ ਬਚਾਅ
ਟਾਈਫਾਈਡ ਹੋਣ 'ਤੇ ਇਸ ਦੀ ਵਰਤੋਂ ਕਰਨ ਨਾਲ ਰੋਗੀ ਨੂੰ ਬਹੁਤ ਰਾਹਤ ਮਿਲਦੀ ਹੈ ਪਰ ਸਾਧੀ ਮੂੰਗ ਦੀ ਦਾਲ ਦੀ ਵਰਤੋਂ ਫਾਇਦੇਮੰਦ ਰਹਿੰਦੀ ਹੈ।
4. ਕਮਜ਼ੋਰੀ ਦੂਰ ਕਰੇ
ਕਿਸੇ ਵੀ ਬੀਮਾਰੀ ਤੋਂ ਬਾਅਦ ਸਰੀਰ ਕਮਜ਼ੋਰ ਹੋ ਜਾਂਦਾ ਹੈ। ਮੂੰਗ ਦੀ ਦਾਲ ਖਾਣ ਨਾਲ ਸਰੀਰ ਨੂੰ ਤਾਕਤ ਮਿਲਦੀ ਹੈ।
5. ਡਾਇਬਿਟੀਜ਼ ਨੂੰ ਕੰਟਰੋਲ ਕਰੇ
ਮੂੰਗ ਦਾਲ ਦੀ ਵਰਤੋਂ ਕਰਨ ਨਾਲ ਡਾਇਬਿਟੀਜ਼ ਕੰਟਰੋਲ 'ਚ ਰਹਿੰਦੀ ਹੈ। ਇਸ ਲਈ ਡਾਇਬਿਟੀਜ਼ ਦੇ ਰੋਗੀ ਲਈ ਇਸ ਦੀ ਵਰਤੋਂ ਬੇਹੱਦ ਫਾਇਦੇਮੰਦ ਹੁੰਦੀ ਹੈ।
6. ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰੇ
ਰੋਜ਼ਾਨਾ ਮੂੰਗ ਦਾਲ ਦੀ ਵਰਤੋਂ ਕਰਨ ਨਾਲ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ। ਇਸ ਲਈ ਰੋਜ਼ਾਨਾ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ।

Epapers



Updates