• ਕੈਨੇਡਾ ਅਤੇ ਅਮਰੀਕਾ 'ਚ ਬਰਫੀਲੇ ਤੂਫਾਨ ਨੇ ਜਨ-ਜੀਵਨ ਕੀਤਾ ਪ੍ਰਭਾਵਿਤ           • ਕੈਨੇਡਾ ਕਾਰਬਨ ਟੈਕਸ ਨਾਲ ਦੇਸ਼ ਮੰਦਵਾੜੇ ਵਿੱਚ ਜਾ ਸਕਦਾ ਹੈ : ਫੋਰਡ           • ਜੀਟੀਏ ਟੈਕਸੀ ਫਰਾਡ ਘਪਲਾ ਆਇਆ ਸਾਹਮਣੇ, ਸੈਂਕੜੇ ਲੋਕਾਂ ਨੂੰ ਲੱਗਿਆ ਲੱਖਾਂ ਦਾ ਚੂਨਾ           • ਟੋਰਾਂਟੋ ਪੁਲਿਸ ਨੇ ਬਜਟ ਵਿੱਚ 30 ਮਿਲੀਅਨ ਡਾਲਰ ਦੇ ਵਾਧੇ ਨੂੰ ਦਿੱਤੀ ਮਨਜ਼ੂਰੀ           • ਮੈਂਗ ਦੀ ਹਵਾਲਗੀ ਬਾਰੇ ਮੇਰੇ ਤੋਂ ਗਲਤ ਬੋਲਿਆ ਗਿਆ : ਮੈਕੈਲਮ           • ਫੋਰਡ ਸਰਕਾਰ ਨੇ ਘੱਟ ਆਮਦਨ ਵਾਲੇ ਵਿਦਿਆਰਥੀਆਂ ਲਈ ਮੁਫਤ ਟਿਊਸ਼ਨ ਦੇ ਬਦਲ ਨੂੰ ਕੀਤਾ ਖ਼ਤਮ           • ਭਾਰੀ ਬਰਫਬਾਰੀ ਕਾਰਨ ਮੈਨੀਟੋਬਾ ਦੀਆਂ ਸੜਕਾਂ 'ਤੇ ਪਸਰੀ ਸੁੰਨ           • ਸਾਜਿ਼ਸ਼ ਤਹਿਤ ਨਿੱਕ ਗਹੂਨੀਆਂ ਨੂੰ ਬਦਨਾਮ ਕਰਨ ਵਾਲੇ ਪੁਲਿਸ ਅਧਿਕਾਰੀ ਖਿਲਾਫ ਕਾਰਵਾਈ           • ਇਲੈਕਟੋਰਲ ਸਿਸਟਮ ਵਿੱਚ ਸੁਧਾਰ ਲਈ ਫੈਡਰਲ ਸਰਕਾਰ ਨੇ ਕੀਤਾ ਨਵੇਂ ਮਾਪਦੰਡਾਂ ਦਾ ਖੁਲਾਸਾ           • ਰਹੱਸਮਈ ਬਿਮਾਰੀ ਕਾਰਨ ਕੈਨੇਡਾ ਨੇ ਕਿਊਬਾ ਵਿੱਚ ਅਮਲਾ ਘਟਾਉਣ ਦਾ ਕੀਤਾ ਫੈਸਲਾ           • ਚੋਣਾਂ ਵਿੱਚ ਦਖਲਅੰਦਾਜ਼ੀ ਨੂੰ ਰੋਕਣ ਲਈ ਨਵੇਂ ਮਾਪਦੰਡਾਂ ਦਾ ਖੁਲਾਸਾ ਕਰੇਗੀ ਫੈਡਰਲ ਸਰਕਾਰ          
View Details << Back    

ਬ੍ਰੋਕਲੀ ਖਾਣ ਨਾਲ ਹੁੰਦੀਆਂ ਹਨ ਸਰੀਰ ਦੀਆਂ ਕਈ ਬੀਮਾਰੀਆਂ ਦੂਰ

  

Share
  
ਬ੍ਰੋਕਲੀ ਇਕ ਅਜਿਹਾ ਤੱਤ ਹੈ, ਜੋ ਸਾਡੇ ਸਰੀਰ ਨੂੰ ਕਈ ਤਰ੍ਹਾਂ ਦੀਆਂ ਖਤਰਨਾਕ ਬੀਮਾਰੀਆਂ ਤੋਂ ਛੁਟਕਾਰਾ ਦਿਵਾਉਂਦੀ ਹੈ। ਬ੍ਰੋਕਲੀ ਨੂੰ ਹਰੀ ਸਬਜ਼ੀ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਇਸ ਨੂੰ ਸਲਾਦ ਅਤੇ ਸਬਜ਼ੀ ਦੇ ਰੂਪ 'ਚ ਵੀ ਬਣਾ ਕੇ ਖਾਂਦਾ ਜਾ ਸਕਦਾ ਹੈ। ਬ੍ਰੋਕਲੀ 'ਚ ਪੌਸ਼ਕ ਤੱਤਾਂ ਦੀ ਭਰਪੂਰ ਮਾਤਰਾ ਹੁੰਦੀ ਹੈ, ਜਿਵੇਂ - ਆਇਰਨ, ਪੋਟਾਸ਼ੀਅਮ, ਕੈਲਸ਼ੀਅਮ, ਕਾਰਬੋਹਾਈਡ੍ਰੇਟਸ, ਵਿਟਾਮਿਨ ਏ ਅਤੇ ਵਿਟਾਮਿਨ ਸੀ ਆਦਿ ਹਨ। ਇਸ ਲਈ ਇਸ ਨੂੰ ਆਪਣੇ ਖਾਣੇ 'ਚ ਸ਼ਾਮਲ ਕਰਨਾ ਚਾਹੀਦਾ ਹੈ। ਇਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਆਓ ਜਾਣਦੇ ਹਾਂ ਇਸ ਦੇ ਫਾਇਦਿਆਂ ਬਾਰੇ...1. ਖਤਰਨਾਕ ਬੀਮਾਰੀਆਂ ਨੂੰ ਰੱਖੇ ਦੂਰ

ਬ੍ਰੋਕਲੀ ਖਾਣ ਨਾਲ ਬੀਮਾਰੀਆਂ ਨਾਲ ਲੜਨ ਦੀ ਸ਼ਕਤੀ ਮਿਲਦੀ ਹੈ। ਇਸ ਲਈ ਬ੍ਰੋਕਲੀ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸਰੀਰ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਮੁਕਤ ਰਹਿੰਦਾ ਹੈ।
2. ਸ਼ੂਗਰ ਦੇ ਰੋਗੀ ਲਈ ਹੈ ਲਾਭਦਾਇਕ

ਬ੍ਰੋਕਲੀ 'ਚ ਕਈ ਅਜਿਹੇ ਤੱਤ ਭਰਪੂਰ ਮਾਤਰਾ 'ਚ ਹੁੰਦੇ ਹਨ, ਜੋ ਕਈ ਖਤਰਨਾਕ ਬੀਮਾਰੀਆਂ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ।
3. ਕੈਲਸ਼ੀਅਮ ਨਾਲ ਭਰਪੂਰ ਹੈ ਬ੍ਰੋਕਲੀ

ਰੋਜ਼ ਇਕ ਕੱਪ ਬ੍ਰੋਕਲੀ ਖਾਣ ਨਾਲ ਕੈਲਸ਼ੀਅਮ ਦੀ ਕਮੀ ਪੂਰੀ ਹੋ ਜਾਂਦੀ ਹੈ।
4. ਅੱਖਾਂ ਦੀ ਸਮੱਸਿਆ ਕਰੇ ਦੂਰ

ਮੋਤੀਆਂ ਬਿੰਦ ਅਤੇ ਅੱਖਾਂ 'ਚ ਰੌਸ਼ਨੀ ਘੱਟ ਦਾ ਹੋਣ ਵਰਗੀਆਂ ਸਮੱਸਿਆਵਾਂ 'ਚ ਇਹ ਬੇਹੱਦ ਫਾਇਦੇਮੰਦ ਹੁੰਦੀ ਹੈ। ਇਸ ਨਾਲ ਅੱਖਾਂ ਦੀ ਰੌਸ਼ਨੀ ਬਰਕਰਾਰ ਰਹਿੰਦੀ ਹੈ।
5. ਖੂਨ ਦੀ ਕਮੀ

ਬ੍ਰੋਕਲੀ ਖਾਣ ਨਾਲ ਅਨੀਮਿਆ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। ਇਹ ਖੂਨ ਦੀ ਕਮੀ ਅਤੇ ਅਲਜ਼ਾਇਮਰ ਨੂੰ ਵੀ ਠੀਕ ਕਰ ਸਕਦੀ ਹੈ।
6. ਯਾਦ ਸ਼ਕਤੀ ਨੂੰ ਵਧਾਉਂਦੀ ਹੈ

ਬੱਚਿਆਂ ਦੀ ਯਾਦ ਸ਼ਕਤੀ ਨੂੰ ਵਧਾਉਣ ਲਈ ਬ੍ਰੋਕਲੀ ਕਾਫੀ ਲਾਹੇਵੰਦ ਸਾਬਿਤ ਹੁੰਦੀ ਹੈ। ਰੋਜ਼ਾਨਾ ਇਕ ਕੱਪ ਬ੍ਰੋਕਲੀ ਖਾਣ ਨਾਲ ਯਾਦ ਸ਼ਕਤੀ ਵਧਦੀ ਹੈ।
7. ਕੈਂਸਰ ਦੇ ਖਤਰੇ ਨੂੰ ਘੱਟ ਕਰਦੀ ਹੈ

ਬ੍ਰੋਕਲੀ ਛਾਤੀ ਦੇ ਕੈਂਸਰ, ਫੇਫੜੇ ਦੇ ਕੈਂਸਰ ਅਤੇ ਕੋਲੋਨ ਦੇ ਕੈਂਸਰ ਦੇ ਖਤਰੇ ਨੂੰ ਵੀ ਘੱਟ ਕਰਦੀ ਹੈ।
8. ਮੋਟਾਪਾ ਨੂੰ ਰੱਖਦੀ ਹੈ ਕੰਟਰੋਲ 'ਚ

ਜਿਹੜੇ ਲੋਕ ਮੋਟਾਪੇ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ, ਉਨ੍ਹਾਂ ਲਈ ਬ੍ਰੋਕਲੀ ਕਾਫੀ ਲਾਭਦਾਇਕ ਹੁੰਦੀ ਹੈ।
9. ਬਲੱਡ ਪ੍ਰੈਸ਼ਰ ਨੂੰ ਰੱਖੇ ਕੰਟਰੋਲ

ਬਲੱਡ ਪ੍ਰੈਸ਼ਰ ਅਤੇ ਕੋਲੈਸਟਰੋਲ ਨੂੰ ਕੰਟਰੋਲ ਕਰਨ ਲਈ ਫਾਈਬਰ, ਪੋਟਾਸ਼ੀਅਮ ਦੀ ਜ਼ਰੂਰਤ ਹੁੰਦੀ ਹੈ। ਇਹ ਸਾਰੇ ਤੱਤ ਬ੍ਰੋਕਲੀ 'ਚ ਮੌਜੂਦ ਹਨ, ਜਿਸ ਕਾਰਨ ਇਹ ਬਲੱਡ ਪ੍ਰੈਸ਼ਰ ਨੂੰ ਕੰਟਰੋਲ 'ਚ ਰੱਖਦੀ ਹੈ।
10. ਦਿਲ ਲਈ ਫਾਇਦੇਮੰਦ

ਬ੍ਰੋਕਲੀ ਦੀ ਵਰਤੋਂ ਨਾਲ ਦਿਲ ਦੀਆਂ ਕਈ ਬੀਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ। ਇਸ ਨਾਲ 'ਹਾਰਟ ਅਟੈਕ' ਦਾ ਖਤਰਾ ਵੀ ਘੱਟ ਹੋ ਜਾਂਦਾ ਹੈ।

EpapersUpdates