• ਕੈਨੇਡਾ ਅਤੇ ਅਮਰੀਕਾ 'ਚ ਬਰਫੀਲੇ ਤੂਫਾਨ ਨੇ ਜਨ-ਜੀਵਨ ਕੀਤਾ ਪ੍ਰਭਾਵਿਤ           • ਕੈਨੇਡਾ ਕਾਰਬਨ ਟੈਕਸ ਨਾਲ ਦੇਸ਼ ਮੰਦਵਾੜੇ ਵਿੱਚ ਜਾ ਸਕਦਾ ਹੈ : ਫੋਰਡ           • ਜੀਟੀਏ ਟੈਕਸੀ ਫਰਾਡ ਘਪਲਾ ਆਇਆ ਸਾਹਮਣੇ, ਸੈਂਕੜੇ ਲੋਕਾਂ ਨੂੰ ਲੱਗਿਆ ਲੱਖਾਂ ਦਾ ਚੂਨਾ           • ਟੋਰਾਂਟੋ ਪੁਲਿਸ ਨੇ ਬਜਟ ਵਿੱਚ 30 ਮਿਲੀਅਨ ਡਾਲਰ ਦੇ ਵਾਧੇ ਨੂੰ ਦਿੱਤੀ ਮਨਜ਼ੂਰੀ           • ਮੈਂਗ ਦੀ ਹਵਾਲਗੀ ਬਾਰੇ ਮੇਰੇ ਤੋਂ ਗਲਤ ਬੋਲਿਆ ਗਿਆ : ਮੈਕੈਲਮ           • ਫੋਰਡ ਸਰਕਾਰ ਨੇ ਘੱਟ ਆਮਦਨ ਵਾਲੇ ਵਿਦਿਆਰਥੀਆਂ ਲਈ ਮੁਫਤ ਟਿਊਸ਼ਨ ਦੇ ਬਦਲ ਨੂੰ ਕੀਤਾ ਖ਼ਤਮ           • ਭਾਰੀ ਬਰਫਬਾਰੀ ਕਾਰਨ ਮੈਨੀਟੋਬਾ ਦੀਆਂ ਸੜਕਾਂ 'ਤੇ ਪਸਰੀ ਸੁੰਨ           • ਸਾਜਿ਼ਸ਼ ਤਹਿਤ ਨਿੱਕ ਗਹੂਨੀਆਂ ਨੂੰ ਬਦਨਾਮ ਕਰਨ ਵਾਲੇ ਪੁਲਿਸ ਅਧਿਕਾਰੀ ਖਿਲਾਫ ਕਾਰਵਾਈ           • ਇਲੈਕਟੋਰਲ ਸਿਸਟਮ ਵਿੱਚ ਸੁਧਾਰ ਲਈ ਫੈਡਰਲ ਸਰਕਾਰ ਨੇ ਕੀਤਾ ਨਵੇਂ ਮਾਪਦੰਡਾਂ ਦਾ ਖੁਲਾਸਾ           • ਰਹੱਸਮਈ ਬਿਮਾਰੀ ਕਾਰਨ ਕੈਨੇਡਾ ਨੇ ਕਿਊਬਾ ਵਿੱਚ ਅਮਲਾ ਘਟਾਉਣ ਦਾ ਕੀਤਾ ਫੈਸਲਾ           • ਚੋਣਾਂ ਵਿੱਚ ਦਖਲਅੰਦਾਜ਼ੀ ਨੂੰ ਰੋਕਣ ਲਈ ਨਵੇਂ ਮਾਪਦੰਡਾਂ ਦਾ ਖੁਲਾਸਾ ਕਰੇਗੀ ਫੈਡਰਲ ਸਰਕਾਰ          
View Details << Back    

ਸੀਰੀਜ਼ ਜਿੱਤਣ ਤੋਂ ਬਾਅਦ ਅਨੁਸ਼ਕਾ ਨਾਲ ਛੁੱਟੀਆਂ ਮਨਾਉਣ ਨਿਕਲੇ ਕੋਹਲੀ

  

Share
  
ਨਿਊਜ਼ੀਲੈਂਡ ਨੂੰ ਲਗਾਤਾਰ ਤੀਜੇ ਵਨ ਡੇ ਕ੍ਰਿਕਟ ਮੈਚ 'ਚ ਹਰਾਉਣ ਤੋਂ ਬਾਅਦ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਆਪਣੀ ਪਤਨੀ ਅਨੁਸ਼ਕਾ ਦੇ ਨਾਲ ਛੁੱਟੀਆਂ ਮਨਾਉਣ ਨਿਕਲ ਗਏ ਹਨ। ਕੋਹਲੀ ਨੇ ਫੋਟੋ ਸ਼ੇਅਰ ਐਪ ਇੰਸਟਾਗ੍ਰਾਮ 'ਤੇ ਪਤਨੀ ਅਨੁਸ਼ਕਾ ਦੇ ਨਾਲ ਤਸਵੀਰ ਪੋਸਟ ਕਰਦਿਆ ਹੋਇਆ ਲਿਖਿਆ ਕਿ Away we go ❤️😃#travelswithher (ਅਸੀਂ ਦੂਰ ਜਾ ਰਹੇ ਹਾਂ...❤️😃 ਉਸਦੇ ਨਾਲ ਟ੍ਰੈਵਲ 'ਤੇ..)। ਸੀਰੀਜ਼ ਦੇ ਆਖਰੀ 2 ਵਨ ਡੇ ਤੇ ਇਸ ਤੋਂ ਬਾਅਦ ਹੋਣ ਵਾਲੇ 3 ਟੀ-20 ਮੈਚਾਂ ਦੀ ਸੀਰੀਜ਼ 'ਚ ਵਿਰਾਟ ਨਹੀਂ ਖੇਡਣਗੇ। ਵਿਰਾਟ ਦੀ ਗੈਰਮੌਜੂਦਗੀ 'ਚ ਟੀਮ ਦੀ ਕਮਾਨ ਰੋਹਿਤ ਸ਼ਰਮਾ ਦੇ ਹੱਥਾਂ 'ਚ ਹੋਵੇਗੀ। ਵਨ ਡੇ ਸੀਰੀਜ਼ ਦਾ ਚੌਥਾ ਮੈਚ ਹੇਮਿਲਟਨ 'ਚ 31 ਜਨਵਰੀ ਨੂੰ ਖੇਡਿਆ ਜਾਵੇਗਾ। ਸੀਰੀਜ਼ 'ਚ 3-0 ਦੀ ਬੜ੍ਹਤ ਤੋਂ ਬਾਅਦ ਕੋਹਲੀ ਨਾਲ ਗੈਰਮੌਜੂਦਗੀ ਨਾਲ ਟੀਮ ਦਾ ਦਮਖਮ ਘੱਟ ਹੋਣ ਨੂੰ ਲੈ ਕੇ ਸਵਾਲ ਕੀਤੇ ਸਨ। ਇਸ 'ਤੇ ਉਸਦਾ ਜਵਾਬ ਸੀ ਕਿ ਸਾਡੇ ਲਈ ਚੀਜ਼ਾਂ ਹੁਣ ਆਮ ਸਥਿਤੀ 'ਚ ਹਨ। ਉਸ ਨੇ ਅੱਗੇ ਕਿਹਾ ਕਿ ਉਸਦੀ ਗੈਰਮੌਜੂਦਗੀ 'ਚ ਟੀਮ ਇਸ ਪ੍ਰਦਰਸ਼ਨ ਨੂੰ ਜਾਰੀ ਰੱਖੇਗੀ।

Epapers



Updates