• ਕੈਨੇਡਾ ਅਤੇ ਅਮਰੀਕਾ 'ਚ ਬਰਫੀਲੇ ਤੂਫਾਨ ਨੇ ਜਨ-ਜੀਵਨ ਕੀਤਾ ਪ੍ਰਭਾਵਿਤ           • ਕੈਨੇਡਾ ਕਾਰਬਨ ਟੈਕਸ ਨਾਲ ਦੇਸ਼ ਮੰਦਵਾੜੇ ਵਿੱਚ ਜਾ ਸਕਦਾ ਹੈ : ਫੋਰਡ           • ਜੀਟੀਏ ਟੈਕਸੀ ਫਰਾਡ ਘਪਲਾ ਆਇਆ ਸਾਹਮਣੇ, ਸੈਂਕੜੇ ਲੋਕਾਂ ਨੂੰ ਲੱਗਿਆ ਲੱਖਾਂ ਦਾ ਚੂਨਾ           • ਟੋਰਾਂਟੋ ਪੁਲਿਸ ਨੇ ਬਜਟ ਵਿੱਚ 30 ਮਿਲੀਅਨ ਡਾਲਰ ਦੇ ਵਾਧੇ ਨੂੰ ਦਿੱਤੀ ਮਨਜ਼ੂਰੀ           • ਮੈਂਗ ਦੀ ਹਵਾਲਗੀ ਬਾਰੇ ਮੇਰੇ ਤੋਂ ਗਲਤ ਬੋਲਿਆ ਗਿਆ : ਮੈਕੈਲਮ           • ਫੋਰਡ ਸਰਕਾਰ ਨੇ ਘੱਟ ਆਮਦਨ ਵਾਲੇ ਵਿਦਿਆਰਥੀਆਂ ਲਈ ਮੁਫਤ ਟਿਊਸ਼ਨ ਦੇ ਬਦਲ ਨੂੰ ਕੀਤਾ ਖ਼ਤਮ           • ਭਾਰੀ ਬਰਫਬਾਰੀ ਕਾਰਨ ਮੈਨੀਟੋਬਾ ਦੀਆਂ ਸੜਕਾਂ 'ਤੇ ਪਸਰੀ ਸੁੰਨ           • ਸਾਜਿ਼ਸ਼ ਤਹਿਤ ਨਿੱਕ ਗਹੂਨੀਆਂ ਨੂੰ ਬਦਨਾਮ ਕਰਨ ਵਾਲੇ ਪੁਲਿਸ ਅਧਿਕਾਰੀ ਖਿਲਾਫ ਕਾਰਵਾਈ           • ਇਲੈਕਟੋਰਲ ਸਿਸਟਮ ਵਿੱਚ ਸੁਧਾਰ ਲਈ ਫੈਡਰਲ ਸਰਕਾਰ ਨੇ ਕੀਤਾ ਨਵੇਂ ਮਾਪਦੰਡਾਂ ਦਾ ਖੁਲਾਸਾ           • ਰਹੱਸਮਈ ਬਿਮਾਰੀ ਕਾਰਨ ਕੈਨੇਡਾ ਨੇ ਕਿਊਬਾ ਵਿੱਚ ਅਮਲਾ ਘਟਾਉਣ ਦਾ ਕੀਤਾ ਫੈਸਲਾ           • ਚੋਣਾਂ ਵਿੱਚ ਦਖਲਅੰਦਾਜ਼ੀ ਨੂੰ ਰੋਕਣ ਲਈ ਨਵੇਂ ਮਾਪਦੰਡਾਂ ਦਾ ਖੁਲਾਸਾ ਕਰੇਗੀ ਫੈਡਰਲ ਸਰਕਾਰ          
View Details << Back    

ਅੱਜ ਦਾ ਹੁਕਮਨਾਮਾ

  

Share
  

ਸੂਹੀ ਮਹਲਾ ੫ ॥
ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ
ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥
ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ
ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ
ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥
ਮੰਗਲਵਾਰ, ੧੬ ਮਾਘ (ਸੰਮਤ ੫੫੦ ਨਾਨਕਸ਼ਾਹੀ) ੨੯ ਜਨਵਰੀ, ੨੦੧੯ (ਅੰਗ : ੭੪੦)
ਪੰਜਾਬੀ ਵਿਆਖਿਆ:
ਸੂਹੀ ਮਹਲਾ ੫ ॥
ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ ।੧। ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ । ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ । ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ ।੧।ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ ।੨। ਹੇ ਭਾਈ! (ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ । ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰਖਣਾ—ਇਹ ਮੈਂ ਚੰਗੀ ਜੀਵਨਮਰਯਾਦਾ ਬਣਾ ਲਈ ਹੈ ।੩। ਹੇ ਨਾਨਕ! ਆਖ—(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੇ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ ।੪।੧੨।੧੮।

English Translation:

SOOHEE, FIFTH MEHL:

Within my heart, I meditate on the Word of the Guru’s Teachings. With my tongue, I chant the Chant of the Lord. || 1 || The image of His vision is fruitful; I am a sacrifice to it. His Lotus Feet are the Support of the mind, the Support of the very breath of life. || 1 || Pause || In the Saadh Sangat, the Company of the Holy, the cycle of birth and death is ended. To hear the Ambrosial Sermon is the support of my ears. || 2 || I have renounced sexual desire, anger, greed and emotional attachment. I have enshrined the Naam within myself, with charity, true cleansing and righteous conduct. || 3 || Says Nanak, I have contemplated this essence of reality; chanting the Name of the Lord, I am carried across. || 4 || 12 || 18 ||

Epapers



Updates