• ਕੈਨੇਡਾ ਅਤੇ ਅਮਰੀਕਾ 'ਚ ਬਰਫੀਲੇ ਤੂਫਾਨ ਨੇ ਜਨ-ਜੀਵਨ ਕੀਤਾ ਪ੍ਰਭਾਵਿਤ           • ਕੈਨੇਡਾ ਕਾਰਬਨ ਟੈਕਸ ਨਾਲ ਦੇਸ਼ ਮੰਦਵਾੜੇ ਵਿੱਚ ਜਾ ਸਕਦਾ ਹੈ : ਫੋਰਡ           • ਜੀਟੀਏ ਟੈਕਸੀ ਫਰਾਡ ਘਪਲਾ ਆਇਆ ਸਾਹਮਣੇ, ਸੈਂਕੜੇ ਲੋਕਾਂ ਨੂੰ ਲੱਗਿਆ ਲੱਖਾਂ ਦਾ ਚੂਨਾ           • ਟੋਰਾਂਟੋ ਪੁਲਿਸ ਨੇ ਬਜਟ ਵਿੱਚ 30 ਮਿਲੀਅਨ ਡਾਲਰ ਦੇ ਵਾਧੇ ਨੂੰ ਦਿੱਤੀ ਮਨਜ਼ੂਰੀ           • ਮੈਂਗ ਦੀ ਹਵਾਲਗੀ ਬਾਰੇ ਮੇਰੇ ਤੋਂ ਗਲਤ ਬੋਲਿਆ ਗਿਆ : ਮੈਕੈਲਮ           • ਫੋਰਡ ਸਰਕਾਰ ਨੇ ਘੱਟ ਆਮਦਨ ਵਾਲੇ ਵਿਦਿਆਰਥੀਆਂ ਲਈ ਮੁਫਤ ਟਿਊਸ਼ਨ ਦੇ ਬਦਲ ਨੂੰ ਕੀਤਾ ਖ਼ਤਮ           • ਭਾਰੀ ਬਰਫਬਾਰੀ ਕਾਰਨ ਮੈਨੀਟੋਬਾ ਦੀਆਂ ਸੜਕਾਂ 'ਤੇ ਪਸਰੀ ਸੁੰਨ           • ਸਾਜਿ਼ਸ਼ ਤਹਿਤ ਨਿੱਕ ਗਹੂਨੀਆਂ ਨੂੰ ਬਦਨਾਮ ਕਰਨ ਵਾਲੇ ਪੁਲਿਸ ਅਧਿਕਾਰੀ ਖਿਲਾਫ ਕਾਰਵਾਈ           • ਇਲੈਕਟੋਰਲ ਸਿਸਟਮ ਵਿੱਚ ਸੁਧਾਰ ਲਈ ਫੈਡਰਲ ਸਰਕਾਰ ਨੇ ਕੀਤਾ ਨਵੇਂ ਮਾਪਦੰਡਾਂ ਦਾ ਖੁਲਾਸਾ           • ਰਹੱਸਮਈ ਬਿਮਾਰੀ ਕਾਰਨ ਕੈਨੇਡਾ ਨੇ ਕਿਊਬਾ ਵਿੱਚ ਅਮਲਾ ਘਟਾਉਣ ਦਾ ਕੀਤਾ ਫੈਸਲਾ           • ਚੋਣਾਂ ਵਿੱਚ ਦਖਲਅੰਦਾਜ਼ੀ ਨੂੰ ਰੋਕਣ ਲਈ ਨਵੇਂ ਮਾਪਦੰਡਾਂ ਦਾ ਖੁਲਾਸਾ ਕਰੇਗੀ ਫੈਡਰਲ ਸਰਕਾਰ          
View Details << Back    

ਕੈਨੇਡਾ ਦੇ ਆਰਜ਼ੀ ਪ੍ਰਵਾਸੀ ਕਾਮਿਆਂ ਨੂੰ ਮਿਲੇਗਾ ਓਪਨ ਵਰਕ ਪਰਮਿਟ

  

Share
  ਟੋਰਾਂਟੋ - ਕੈਨੇਡਾ ਵਿਚ ਰਹਿ ਰਹੇ ਆਰਜੀ ਵਿਦੇਸ਼ੀ ਕਾਮਿਆਂ ਨੂੰ ਛੇਤੀ ਹੀ ਓਪਨ ਵਰਕ ਪਰਮਿਟ ਲਈ ਅਰਜੀ ਦਾਇਰ ਕਰਨ ਦੀ ਇਜਾਜਤ ਦਿੱਤੀ ਜਾ ਸਕਦੀ ਹੈ। ਇੰਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਮੰਤਰਾਲੇ ਨੇ ਹਾਲ ਹੀ ਵਿਚ ਤਜਵੀਜ਼ਸ਼ੁਦਾ ਨਿਯਮਾਂ ਬਾਰੇ ਸਲਾਹ ਮਸ਼ਵਰਾ ਕਰ ਲਿਆ ਹੈ। ਜਿਸ ਤਹਿਤ ਕੰਮ ਕਰਨ ਵਾਲੇ ਸਥਾਨ ਉਤੇ ਗਲਤ ਸਲੂਕ ਦਾ ਸਾਹਮਣਾ ਕਰ ਰਹੇ ਕਿਰਤੀ ਓਪਨ ਵਰਕ ਪਰਮਿਟ ਲਈ ਬਿਨੈ ਕਰ ਸਕਣਗੇ।

ਮੌਜੂਦਾ ਸਮੇਂ ਵਿਚ ਇੰਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਵਲੋਂ ਆਰਜੀ ਵਿਦੇਸ਼ੀ ਕਾਮਿਆਂ ਨੂੰ ਸਿਰਫ ਕਲੋਜ਼ਡ ਭਾਵ ਬੰਦ ਵਰਕਰ ਪਰਮਿਟ ਹੀ ਜਾਰੀ ਕੀਤੇ ਜਾਂਦੇ ਹਨ ਜਿਸ ਰਾਹੀਂ ਸਬੰਧਤ ਕਾਮਾ ਇਕ ਖਾਸ ਰੋਜ਼ਗਾਰਦਾਤਾ ਨਾਲ ਬੱਝ ਜਾਂਦਾ ਹੈ। ਕੈਨਾਡਾ ਸਰਕਾਰ ਦਾ ਮੰਨਨਾ ਹੈ ਕਿ ਵਿਦੇਸ਼ੀ ਕਾਮਿਆਂ ਨਾਲ ਕੰਮ ਵਾਲੇ ਸਥਾਨ ਉਤੇ ਬਦਤਰ ਸਲੂਕ ਦੀ ਸੰਭਾਵਨਾ ਹਰ ਵੇਲੇ ਬਣੀ ਰਹਿੰਦੀ ਹੈ। ਰੋਜ਼ਗਾਰਦਾਤਾ ਦੀ ਧੱਕੇਸ਼ਾਹੀ ਦਾ ਸ਼ਿਕਾਰ ਹੋਣ ਵਾਲਿਆਂ ਵਿਚ ਕੇਅਰਗਿਵਰਜ਼ ਦੀ ਗਿਣਤੀ ਕਾਫੀ ਵੱਧ ਹੁੰਦੀ ਹੈ। ਅਜਿਹੇ ਹਾਲਾਤਾਂ ਦਾ ਸਾਹਮਣਾ ਮਰਦਾਂ ਨਾਲੋਂ ਵੀ ਵੱਧ ਔਰਤਾਂ ਨੂੰ ਕਰਨਾ ਪੈਂਦਾ ਹੈ। ਲੋਕਾਂ ਦੇ ਘਰਾਂ ਵਿਚ ਜਾ ਕੇ ਸਿਹਤ ਅਤੇ ਸੁਰੱਖਿਆ ਮਾਪਦੰਡਾਂ ਦੀ ਜਾਂਚ ਵੀ ਨਹੀਂ ਕੀਤੀ ਜਾ ਸਕਦੀ। ਬਿਨ੍ਹਾਂ ਸ਼ੱਕ ਫੈਡਰਲ ਸਰਕਾਰ ਦਾ ਤਾਜਾ ਕਦਮ ਆਰਜੀ ਵਿਦੇਸ਼ੀ ਕਰਮਚਾਰੀਆਂ ਦੀਆਂ ਚਿੰਤਾਵਾਂ ਦੂਰ ਕਰਨ ਵਿਚ ਸਹਾਈ ਸਾਬਤ ਹੋਵੇਗਾ। ਨਵੇਂ ਨਿਯਮਾਂ ਮੁਤਾਬਕ ਇਹ ਲਾਭ ਉਨ੍ਹਾਂ ਕਾਮਿਆਂ ਨੂੰ ਮਿਲੇਗਾ ਜਿਨ੍ਹਾਂ ਕੋਲ ਵੈਧ ਵਰਕ ਪਰਮਿਟ ਹੋਵੇ ਜਾਂ ਰਿਨਿਊ ਕਰਵਾਉਣ ਲਈ ਅਰਜੀ ਫਾਇਲ ਕੀਤੀ ਹੋਵੇ। ਇਸ ਮਾਮਲੇ ਵਿਚ ਨੈਨੀਆਂ ਨੂੰ ਛੋਟ ਦਿੱਤੀ ਗਈ ਹੈ। ਫਿਰ ਵੀ ਨਵੇਂ ਨਿਯਮਾਂ ਵਿਚ ਇਹ ਜਿਕਰ ਨਹੀਂ ਕੀਤਾ ਗਿਆ ਕਿ ਕਾਮੇ ਵਲੋਂ ਕੰਮ ਵਾਲੀ ਥਾਂ ਉਤੇ ਧੱਕੇਸ਼ਾਹੀ ਦੀ ਸ਼ਿਕਾਇਤ ਕੀਤੇ ਜਾਣ ਉਤੇ ਕਿਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ।

ਉਦਹਾਰਨ ਦੇ ਤੌਰ ਉਤੇ ਜੇਕਰ ਇਕ ਨੈਨੀ ਆਪਣੇ ਕੰਮ ਵਾਲੇ ਸਥਾਨ ਉਤੇ ਉਸ ਨਾਲ ਹੋ ਰਹੀ ਬਦਸਲੂਕੀ ਦੀ ਸ਼ਿਕਾਇਤ ਕਰਦੀ ਹੈ ਤਾਂ ਉਸ ਕੋਲ ਕੋਈ ਵੀ ਕੰਮ ਦਾ ਤਜੁਰਬਾ ਨਹੀਂ ਰਹਿ ਜਾਂਦਾ। ਕੀ ਅਜੀਹੇ ਮਾਮਲੇ ਵਿਚ ਇੰਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਸਬੰਧਤ ਨੈਨੀ ਨੂੰ ਅਣਅਧਿਕਾਰਤ ਤਜ਼ਰਬੇ ਦੇ ਆਧਾਰ ਉਤੇ ਕੈਨੇਡਾ ਵਿਚ ਰਹਿਣ ਦੇ ਆਯੋਗ ਕਰਾਰ ਦੇਵੇਗਾ ਅਤੇ ਮੁਲਕ ਵਿਚੋਂ ਕੱਢਣ ਦੀ ਪ੍ਰਕਿਰਿਆ ਸ਼ੁਰੂ ਕੀਤਾ ਜਾਵੇਗੀ ਜਾਂ ਨਹੀਂ। ਅਜਿਹੇ ਸਵਾਲਾਂ ਦੇ ਜਵਾਬ ਅਜੇ ਨਹੀਂ ਮਿਲੇ ਹਨ ਪਰ ਵਿਭਾਗ ਜੇਕਰ ਓਪਨ ਵਰਕ ਪਰਮਿਟ ਦੇਣੇ ਸ਼ੁਰੂ ਕਰ ਦੇਵੇ ਤਾਂ ਅਜਿਹੇ ਸਵਾਲਾਂ ਦੇ ਜਵਾਬ ਆਉਣ ਵਾਲੇ ਸਮੇਂ ਵਿਚ ਮਿਲ ਸਕਦੇ ਹਨ ।

Epapers



Updates