• ਕੈਨੇਡਾ ਅਤੇ ਅਮਰੀਕਾ 'ਚ ਬਰਫੀਲੇ ਤੂਫਾਨ ਨੇ ਜਨ-ਜੀਵਨ ਕੀਤਾ ਪ੍ਰਭਾਵਿਤ           • ਕੈਨੇਡਾ ਕਾਰਬਨ ਟੈਕਸ ਨਾਲ ਦੇਸ਼ ਮੰਦਵਾੜੇ ਵਿੱਚ ਜਾ ਸਕਦਾ ਹੈ : ਫੋਰਡ           • ਜੀਟੀਏ ਟੈਕਸੀ ਫਰਾਡ ਘਪਲਾ ਆਇਆ ਸਾਹਮਣੇ, ਸੈਂਕੜੇ ਲੋਕਾਂ ਨੂੰ ਲੱਗਿਆ ਲੱਖਾਂ ਦਾ ਚੂਨਾ           • ਟੋਰਾਂਟੋ ਪੁਲਿਸ ਨੇ ਬਜਟ ਵਿੱਚ 30 ਮਿਲੀਅਨ ਡਾਲਰ ਦੇ ਵਾਧੇ ਨੂੰ ਦਿੱਤੀ ਮਨਜ਼ੂਰੀ           • ਮੈਂਗ ਦੀ ਹਵਾਲਗੀ ਬਾਰੇ ਮੇਰੇ ਤੋਂ ਗਲਤ ਬੋਲਿਆ ਗਿਆ : ਮੈਕੈਲਮ           • ਫੋਰਡ ਸਰਕਾਰ ਨੇ ਘੱਟ ਆਮਦਨ ਵਾਲੇ ਵਿਦਿਆਰਥੀਆਂ ਲਈ ਮੁਫਤ ਟਿਊਸ਼ਨ ਦੇ ਬਦਲ ਨੂੰ ਕੀਤਾ ਖ਼ਤਮ           • ਭਾਰੀ ਬਰਫਬਾਰੀ ਕਾਰਨ ਮੈਨੀਟੋਬਾ ਦੀਆਂ ਸੜਕਾਂ 'ਤੇ ਪਸਰੀ ਸੁੰਨ           • ਸਾਜਿ਼ਸ਼ ਤਹਿਤ ਨਿੱਕ ਗਹੂਨੀਆਂ ਨੂੰ ਬਦਨਾਮ ਕਰਨ ਵਾਲੇ ਪੁਲਿਸ ਅਧਿਕਾਰੀ ਖਿਲਾਫ ਕਾਰਵਾਈ           • ਇਲੈਕਟੋਰਲ ਸਿਸਟਮ ਵਿੱਚ ਸੁਧਾਰ ਲਈ ਫੈਡਰਲ ਸਰਕਾਰ ਨੇ ਕੀਤਾ ਨਵੇਂ ਮਾਪਦੰਡਾਂ ਦਾ ਖੁਲਾਸਾ           • ਰਹੱਸਮਈ ਬਿਮਾਰੀ ਕਾਰਨ ਕੈਨੇਡਾ ਨੇ ਕਿਊਬਾ ਵਿੱਚ ਅਮਲਾ ਘਟਾਉਣ ਦਾ ਕੀਤਾ ਫੈਸਲਾ           • ਚੋਣਾਂ ਵਿੱਚ ਦਖਲਅੰਦਾਜ਼ੀ ਨੂੰ ਰੋਕਣ ਲਈ ਨਵੇਂ ਮਾਪਦੰਡਾਂ ਦਾ ਖੁਲਾਸਾ ਕਰੇਗੀ ਫੈਡਰਲ ਸਰਕਾਰ          
View Details << Back    

ਅਮਰਜੀਤ ਸੋਹੀ ਨੇ ਪ੍ਰਗਟਾਈ ਕੈਨੇਡੀਅਨ ਮਸਲਿਆਂ ਬਾਰੇ ਸੋਸ਼ਲ ਮੀਡੀਆ ਟਿਪਣੀਆਂ ਤੇ ਚਿੰਤਾ

  

Share
  ਕੈਲਗਰੀ—ਪਾਈਪਲਾਈਨ ਅਤੇ ਜਲਵਾਯੂ ਪਰਿਵਰਤਨ ਦਾ ਮੁੱਦਾ ਕੈਨੇਡਾ 'ਚ ਪਿਛਲੇ ਕਾਫੀ ਸਮੇਂ ਤੋਂ ਗਰਮਾਇਆ ਹੋਇਆ ਤੇ ਦੇਸ਼ ਦੇ ਲੋਕਾਂ ਵੀ ਇਸ ਸਬੰਧੀ ਸੋਸ਼ਲ ਮੀਡੀਆ 'ਤੇ ਖੁੱਲ ਕੇ ਆਪਣੇ ਵਿਚਾਰ ਪੇਸ਼ ਕਰਦੇ ਹਨ। ਪਰ ਸੋਸ਼ਲ ਮੀਡੀਆ 'ਤੇ ਲੋਕਾਂ ਦਰਮਿਆਨ ਚੱਲਦੀ ਬਹਿਸ ਉੱਤੇ ਦੇਸ਼ ਦੇ ਕੁਦਰਤੀ ਸ੍ਰੋਤ ਮੰਤਰੀ ਅਮਰਜੀਤ ਸੋਹੀ ਨੇ ਗੰਭੀਰ ਚਿੰਤਾ ਪ੍ਰਗਟਾਈ। ਉਹ ਕੈਲਗਰੀ 'ਚ ਹੋਈ 'ਐਨਰਜੀ ਫਿਉਹਰ ਲੈਬ ਸਮਿਟ' ਦੌਰਾਨ ਵੱਡੀ ਗਿਣਤੀ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਅਜਿਹੇ ਮੁੱਦਿਆਂ ਸਬੰਧੀ ਲੋਕਾਂ ਦੀਆਂ ਜਿਸ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇਖਮ ਨੂੰ ਮਿਲਦੀਆਂ ਹਨ, ਉਹ ਬਹੁਤ ਹੈਰਨ ਕਰਨ ਵਾਲੀਆਂ ਹਨ। ਤੇਲ, ਫ੍ਰੈਕਿੰਗ, ਪਾਈਪਲਾਈਨ ਅਤੇ ਕ੍ਰਾਈਮੇਟ ਐਕਸ਼ਨ ਵਰਗੇ ਮੁੱਦਿਆਂ ਸਬੰਧੀ ਲੋਕ ਸੋਸ਼ਲ ਮੀਡੀਆ 'ਤੇ ਜਿਸ ਤਰ੍ਹਾਂ ਵਿਵਹਾਰ ਕਰ ਰਹੇ ਹਨ, ਉਹ ਬਹੁਤ ਪ੍ਰੇਸ਼ਾਨ ਕਰਨ ਵਾਲਾ ਹੈ ਅਤੇ ਮੈਨੂੰ ਨਹੀਂ ਲੱਗਦਾ ਕਿ ਇਹ ਕੈਨੇਡਾ ਦੇ ਲੋਕਾਂ ਦੀ ਅਸਲੀਅਤ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਜਿਸ ਤਰ੍ਹਾਂ ਦਾ ਵਰਤਾਰਾ ਸੋਸ਼ਲ ਮੀਡੀਆ 'ਤੇ ਚੱਲ ਰਿਹਾ ਹੈ, ਉਹ ਦੇਸ਼ ਦੇ ਲੋਕਾਂ ਨੂੰ ਦੋਫਾੜ ਕਰਨ ਵਾਲਾ ਹੈ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਸੀਬੀਸੀ ਵੱਲੋਂ ਇਕ ਰਿਪੋਰਟ ਪੇਸ਼ ਕੀਤੀ ਗਈ ਸੀ, ਜਿਸ 'ਚ ਦੱਸਿਆ ਗਿਆ ਸੀ ਕਿ ਟਵੀਟਰ ਵੱਲੋਂ 21 ਹਜ਼ਾਰ ਦੇ ਕਰੀਬ ਅਜਿਹੇ ਕੁਮੈਂਟ ਡਿਲਿਟ ਕੀਤੇ ਗਏ ਸਨ, ਜਿਨ੍ਹਾਂ 'ਚ ਪਾਈਪ ਲਾਈਨ ਦੇ ਮੁੱਦੇ ਨੂੰ ਕਾਫੀ ਵਧਾ ਚੜ੍ਹਾ ਕੇ ਪੇਸ਼ ਕੀਤਾ ਜਾ ਰਿਹ ਸੀ। ਦੱਸਿਆ ਜਾ ਰਿਹਾ ਹੈ ਕਿ ਅਜਿਹੇ ਮੁੱਦਿਆਂ ਨੂੰ ਕੈਨੇਡਾ 'ਚ ਇਸ ਤਰ੍ਹਾਂ ਪੇਸ਼ ਕਰਨ ਪਿੱਛੇ ਵਿਦੇਸ਼ੀ ਤਾਕਤਾਂ ਕੰਮ ਕਰ ਰਹੀਆਂ ਹਨ ਅਤੇ ਰਿਪੋਰਟ 'ਚ ਪਾਇਆ ਗਿਆ ਹੈ ਕਿ ਇਰਾਨ, ਰੂਸ ਅਤੇ ਵੈਨੇਜ਼ੁਏਲਾ ਵਰਗੇ ਦੇਸ਼ਾਂ ਤੋਂ ਚਲਾਏ ਜਾ ਰਹੇ ਸੋਸ਼ਲ ਮੀਡੀਆ ਖਾਤਿਆਂ ਰਾਹੀਂ ਕੈਨੇਡਾ ਦੇ ਲੋਕਾਂ 'ਚ ਵੰਡ ਪਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਸਾਰੇ ਮਸਲੇ ਨੂੰ ਅਮਰਜੀਤ ਸੋਹੀ ਨੇ ਅਜਿਹੀਆਂ ਘਟਨਾਵਾਂ ਨਾਲ ਹੀ ਜੋੜ ਕੇ ਆਪਣੀ ਗੱਲ ਰੱਖੀ। ਉਨ੍ਹਾਂ ਨੇ ਕਿਹਾ ਕਿ ਦੇਸ਼ ਲਈ ਅਜਿਹੇ ਮਸਲੇ ਉਦੋਂ ਬਹੁਤ ਵੱਡੀ ਚਿੰਤਾ ਦਾ ਵਿਸ਼ਾ ਬਣ ਜਾਂਦੇ ਹਨ, ਜਦੋਂ ਦੂਜੇ ਦੇਸ਼ ਦੇ ਲੋਕਾਂ ਵੱਲੋਂ ਤੁਹਾਡੇ ਕੌਮੀ ਮੁੱਦਿਆਂ 'ਚ ਦਖਲਅੰਦਾਜ਼ੀ ਕਰਕੇ ਦੇਸ਼ ਦੇ ਲੋਕਾਂ 'ਚ ਵੰਡਾ ਪਾਈ ਜਾਂਦੀ ਹੈ। ਇਸ ਤਰ੍ਹਾਂ ਦੇਸ਼ਾਂ ਦੇ ਅੰਦਰੂਨੀ ਫੈਸਲਿਆਂ ਨੂੰ ਵੀ ਪ੍ਰਭਾਵਤ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਦੂਜੇ ਮੁਲਕਾਂ 'ਚ ਬੈਠੇ ਲੋਕਾਂ ਵੱਲੋਂ ਗਲਤ ਜਾਣਕਾਰੀ ਪਰੋਸ ਕੇ ਦੇਸ਼ ਦੀ ਲੋਕਤੰਤਰਿਕ ਪ੍ਰਕਿਰਿਆ ਨਾਲ ਵੀ ਖਿਲਵਾੜ ਕੀਤਾ ਜਾਂਦਾ ਹੈ। ਦੱਸਣਯੋਗ ਹੈ ਕਿ ਕਰੀਬ ਇਕ ਸਾਲ ਪਹਿਲਾਂ ਯੂ.ਐੱਸ. ਹਾਊਸ ਆਫ ਰੀਪ੍ਰਜ਼ੈਂਟੇਟਿਵਜ਼ ਕਮੇਟੀ ਵੱਲੋਂ ਕੀਤੇ ਅਧਿਐਨ 'ਚ ਪਾਇਆ ਗਿਆ ਸੀ ਕਿ ਸੋਸ਼ਲ ਮੀਡੀਆ ਦੀ ਵਰਤੋਂ ਕਰਕੇ ਰੂਸ, ਅਮਰੀਕਾ 'ਚ ਵੱਖ-ਵੱਖ ਮੁੱਦਿਆਂ 'ਤੇ ਬਹਿਸ ਛੇੜਨ ਅਤੇ ਇਨ੍ਹਾਂ ਨੂੰ ਆਪਣੀ ਮਰਜ਼ੀ ਮੁਤਾਬਕ ਰੰਗਤ ਦੇਣ ਦਾ ਕੰਮ ਕਰਦਾ ਹੈ। ਇਸੇ ਤਰ੍ਹਾਂ ਦੀ ਸਥਿਤੀ ਦੇਸ਼ 'ਚ ਬਣਦੀ ਦੇਖ ਕੇ ਸੋਹੀ ਨੇ ਕਿਹਾ ਕਿ ਸਾਡੇ ਦੇਸ਼ 'ਚ ਵੰਡ ਪਾਉਣ ਵਰਗੀ ਸਥਿਤੀ ਪੈਦਾ ਕੀਤੀ ਜਾ ਰਹੀ ਹੈ, ਜੋ ਕਿ ਬੇਹੱਦ ਚਿੰਤਾ ਦਾ ਵਿਸ਼ਾ ਹੈ। ਬੀਤੇ ਮਹੀਨੇ ਐਂਜਸ ਰੀਡ ਅਦਾਰੇ ਵੱਲੋਂ ਇਸ ਬਾਬਤ ਕੁਝ ਅੰਕੜੇ ਪੇਸ਼ ਕੀਤੇ ਗਏ ਸਨ ਕਿ ਕੈਨੇਡਾ ਦੇ ਕਿੰਨੇ ਫੀਸਦੀ ਲੋਕ ਵੱਖ-ਵੱਖ ਮੁੱਦਿਆਂ 'ਤੇ ਇਕ ਦੂਜੇ ਦੇ ਆਹਮੋ-ਸਾਹਮਣੇ ਹਨ। ਇਨ੍ਹਾਂ 'ਚ ਕਿਹਾ ਗਿਆ ਸੀ ਕਿ ਦੇਸ਼ ਦੇ 69 ਫੀਸਦੀ ਲੋਕਾਂ ਦਾ ਇਹ ਮੰਨਣਾ ਹੈ ਕਿ ਜੇਕਰ ਦੇਸ਼ 'ਚ ਨਵੀਂ ਪਾਈਪ ਲਾਈਨ ਦਾ ਨਿਰਮਾਣ ਨਹੀਂ ਕੀਤਾ ਜਾਂਦਾ ਤਾਂ ਇਹ ਦੇਸ਼ ਦੀ ਅਰਥ ਵਿਵਸਥਾ ਨੂੰ ਪ੍ਰਭਾਵਤ ਕਰੇਗਾ, ਜਦੋ ਕਿ 52 ਫੀਸਦੀ ਲੋਕ ਟ੍ਰਾਂਜ਼ ਮਾਊਂਟੇਨ ਅਤੇ ਐਨਰਜੀ ਈਸਟ ਪ੍ਰੋਜੈਕਟ ਨੂੰ ਰੱਦ ਕਰਨ ਦੀ ਹਮਾਇਤ ਕਰਦੇ ਹਨ ਅਤੇ 19 ਫੀਸਦੀ ਲੋਕ ਦੋਵਾਂ ਦੇ ਵਿਰੋਧ 'ਚ ਹਨ। ਇਸ ਸਾਰੇ ਅੰਕੜੇ ਸੋਸ਼ਲ ਮੀਡੀਆ ਉੱਤੇ ਲੋਕਾਂ ਵੱਲੋਂ ਦਿੱਤੀਆਂ ਪ੍ਰਤੀਕਿਰਿਆਵਾਂ ਦੇ ਆਧਾਰ 'ਤੇ ਇਕਠੇ ਕੀਤੇ ਗਏ ਸਨ। ਇਸੇ ਕਰਕੇ ਅਮਰਜੀਤ ਸੋਹੀ ਨੇ ਇਸ ਪੂਰੇ ਵਰਤਾਰੇ ਨੂੰ ਸੰਵੇਦਨਸ਼ੀਲ ਅਤੇ ਦੇਸ਼ 'ਚ ਫੁੱਟ ਪਾਉਣ ਵਰਗਾ ਦੱਸਿਆ।

EpapersUpdates