• ਕੈਨੇਡਾ ਅਤੇ ਅਮਰੀਕਾ 'ਚ ਬਰਫੀਲੇ ਤੂਫਾਨ ਨੇ ਜਨ-ਜੀਵਨ ਕੀਤਾ ਪ੍ਰਭਾਵਿਤ           • ਕੈਨੇਡਾ ਕਾਰਬਨ ਟੈਕਸ ਨਾਲ ਦੇਸ਼ ਮੰਦਵਾੜੇ ਵਿੱਚ ਜਾ ਸਕਦਾ ਹੈ : ਫੋਰਡ           • ਜੀਟੀਏ ਟੈਕਸੀ ਫਰਾਡ ਘਪਲਾ ਆਇਆ ਸਾਹਮਣੇ, ਸੈਂਕੜੇ ਲੋਕਾਂ ਨੂੰ ਲੱਗਿਆ ਲੱਖਾਂ ਦਾ ਚੂਨਾ           • ਟੋਰਾਂਟੋ ਪੁਲਿਸ ਨੇ ਬਜਟ ਵਿੱਚ 30 ਮਿਲੀਅਨ ਡਾਲਰ ਦੇ ਵਾਧੇ ਨੂੰ ਦਿੱਤੀ ਮਨਜ਼ੂਰੀ           • ਮੈਂਗ ਦੀ ਹਵਾਲਗੀ ਬਾਰੇ ਮੇਰੇ ਤੋਂ ਗਲਤ ਬੋਲਿਆ ਗਿਆ : ਮੈਕੈਲਮ           • ਫੋਰਡ ਸਰਕਾਰ ਨੇ ਘੱਟ ਆਮਦਨ ਵਾਲੇ ਵਿਦਿਆਰਥੀਆਂ ਲਈ ਮੁਫਤ ਟਿਊਸ਼ਨ ਦੇ ਬਦਲ ਨੂੰ ਕੀਤਾ ਖ਼ਤਮ           • ਭਾਰੀ ਬਰਫਬਾਰੀ ਕਾਰਨ ਮੈਨੀਟੋਬਾ ਦੀਆਂ ਸੜਕਾਂ 'ਤੇ ਪਸਰੀ ਸੁੰਨ           • ਸਾਜਿ਼ਸ਼ ਤਹਿਤ ਨਿੱਕ ਗਹੂਨੀਆਂ ਨੂੰ ਬਦਨਾਮ ਕਰਨ ਵਾਲੇ ਪੁਲਿਸ ਅਧਿਕਾਰੀ ਖਿਲਾਫ ਕਾਰਵਾਈ           • ਇਲੈਕਟੋਰਲ ਸਿਸਟਮ ਵਿੱਚ ਸੁਧਾਰ ਲਈ ਫੈਡਰਲ ਸਰਕਾਰ ਨੇ ਕੀਤਾ ਨਵੇਂ ਮਾਪਦੰਡਾਂ ਦਾ ਖੁਲਾਸਾ           • ਰਹੱਸਮਈ ਬਿਮਾਰੀ ਕਾਰਨ ਕੈਨੇਡਾ ਨੇ ਕਿਊਬਾ ਵਿੱਚ ਅਮਲਾ ਘਟਾਉਣ ਦਾ ਕੀਤਾ ਫੈਸਲਾ           • ਚੋਣਾਂ ਵਿੱਚ ਦਖਲਅੰਦਾਜ਼ੀ ਨੂੰ ਰੋਕਣ ਲਈ ਨਵੇਂ ਮਾਪਦੰਡਾਂ ਦਾ ਖੁਲਾਸਾ ਕਰੇਗੀ ਫੈਡਰਲ ਸਰਕਾਰ          
View Details << Back    

ਕੈਲਗਰੀ ਚ ਹੇਅਰ ਡ੍ਰਾਇਰ ਕਾਰਨ ਹੋਇਆ ਧਮਾਕਾ, ਵਾਲ-ਵਾਲ ਬਚੀ ਔਰਤ

  

Share
  ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਨੂੰ ਕੈਲਗਰੀ ਵਿਖੇ ਦੁਪਿਹਰ ਵੇਲੇ ਹੇਅਰ ਡਰਾਇਰ ਕਾਰਨ ਧਮਾਕਾ ਹੋ ਗਿਆ, ਫਿਲਹਾਲ ਇਸ ਧਮਾਕੇ ਕਾਰਨ ਕਿਸੇ ਤਰ੍ਹਾਂ ਦੇ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ। ਦਰਅਸਲ ਹੇਅਰ ਡ੍ਰਾਇਰ ਪਲੱਗ ਵਿਚ ਲੱਗਾ ਹੋਇਆ ਸੀ ਅਤੇ ਇਸ ਦੀ ਹੀਟ ਕਾਰਨ ਧਮਾਕਾ ਹੋਇਆ। ਧਮਾਕੇ ਤੋਂ ਬਾਅਦ ਦਰਵਾਜ਼ੇ ਨੂੰ ਅੱਗ ਲੱਗ ਗਈ ਅਤੇ ਦਰਵਾਜ਼ੇ 'ਤੇ ਟੰਗੇ ਤੌਲੀਏ ਨੂੰ ਵੀ ਅੱਗ ਲੱਗ ਗਈ। ਇਸ ਸਬੰਧੀ ਔਰਤ ਨੇ ਤੁਰੰਤ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਿਤ ਕੀਤਾ। ਮੌਕੇ 'ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਦੱਸਿਆ ਕਿ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਔਰਤ ਨੇ ਦੱਸਿਆ ਕਿ ਉਹ ਬਿਲਡਿੰਗ ਦੇ ਦੂਜੇ ਫਲੋਰ 'ਤੇ ਰਹਿੰਦੀ ਹੈ। ਉਹ ਆਪਣੇ ਵਾਲ ਸੁਕਾਉਣ ਤੋਂ ਬਾਅਦ ਹੇਅਰ ਡ੍ਰਾਇਰ ਚੱਲਦਾ ਛੱਡ ਗਈ, ਹੇਅਰ ਡ੍ਰਾਇਰ ਦੇ ਸ਼ੈਂਪੂ ਦੇ ਸੰਪਰਕ ਵਿਚ ਆਉਣ ਕਾਰਨ ਧਮਾਕਾ ਹੋ ਗਿਆ। ਫਾਇਰ ਅਧਿਕਾਰੀਆਂ ਨੇ ਦੱਸਿਆ ਕਿ ਧਮਾਕੇ ਕਾਰਨ ਦਰਵਾਜ਼ੇ, ਕੈਬਨਿਟ ਅਤੇ ਬਾਥਟਬ ਟਾਇਲ ਨੂੰ ਨੁਕਸਾਨ ਹੋਇਆ ਹੈ

Epapers



Updates