• ਕੈਨੇਡਾ ਅਤੇ ਅਮਰੀਕਾ 'ਚ ਬਰਫੀਲੇ ਤੂਫਾਨ ਨੇ ਜਨ-ਜੀਵਨ ਕੀਤਾ ਪ੍ਰਭਾਵਿਤ           • ਕੈਨੇਡਾ ਕਾਰਬਨ ਟੈਕਸ ਨਾਲ ਦੇਸ਼ ਮੰਦਵਾੜੇ ਵਿੱਚ ਜਾ ਸਕਦਾ ਹੈ : ਫੋਰਡ           • ਜੀਟੀਏ ਟੈਕਸੀ ਫਰਾਡ ਘਪਲਾ ਆਇਆ ਸਾਹਮਣੇ, ਸੈਂਕੜੇ ਲੋਕਾਂ ਨੂੰ ਲੱਗਿਆ ਲੱਖਾਂ ਦਾ ਚੂਨਾ           • ਟੋਰਾਂਟੋ ਪੁਲਿਸ ਨੇ ਬਜਟ ਵਿੱਚ 30 ਮਿਲੀਅਨ ਡਾਲਰ ਦੇ ਵਾਧੇ ਨੂੰ ਦਿੱਤੀ ਮਨਜ਼ੂਰੀ           • ਮੈਂਗ ਦੀ ਹਵਾਲਗੀ ਬਾਰੇ ਮੇਰੇ ਤੋਂ ਗਲਤ ਬੋਲਿਆ ਗਿਆ : ਮੈਕੈਲਮ           • ਫੋਰਡ ਸਰਕਾਰ ਨੇ ਘੱਟ ਆਮਦਨ ਵਾਲੇ ਵਿਦਿਆਰਥੀਆਂ ਲਈ ਮੁਫਤ ਟਿਊਸ਼ਨ ਦੇ ਬਦਲ ਨੂੰ ਕੀਤਾ ਖ਼ਤਮ           • ਭਾਰੀ ਬਰਫਬਾਰੀ ਕਾਰਨ ਮੈਨੀਟੋਬਾ ਦੀਆਂ ਸੜਕਾਂ 'ਤੇ ਪਸਰੀ ਸੁੰਨ           • ਸਾਜਿ਼ਸ਼ ਤਹਿਤ ਨਿੱਕ ਗਹੂਨੀਆਂ ਨੂੰ ਬਦਨਾਮ ਕਰਨ ਵਾਲੇ ਪੁਲਿਸ ਅਧਿਕਾਰੀ ਖਿਲਾਫ ਕਾਰਵਾਈ           • ਇਲੈਕਟੋਰਲ ਸਿਸਟਮ ਵਿੱਚ ਸੁਧਾਰ ਲਈ ਫੈਡਰਲ ਸਰਕਾਰ ਨੇ ਕੀਤਾ ਨਵੇਂ ਮਾਪਦੰਡਾਂ ਦਾ ਖੁਲਾਸਾ           • ਰਹੱਸਮਈ ਬਿਮਾਰੀ ਕਾਰਨ ਕੈਨੇਡਾ ਨੇ ਕਿਊਬਾ ਵਿੱਚ ਅਮਲਾ ਘਟਾਉਣ ਦਾ ਕੀਤਾ ਫੈਸਲਾ           • ਚੋਣਾਂ ਵਿੱਚ ਦਖਲਅੰਦਾਜ਼ੀ ਨੂੰ ਰੋਕਣ ਲਈ ਨਵੇਂ ਮਾਪਦੰਡਾਂ ਦਾ ਖੁਲਾਸਾ ਕਰੇਗੀ ਫੈਡਰਲ ਸਰਕਾਰ          
View Details << Back    

ਮਿਸੀਗਾਸਾ ਵਿਚ ਅੱਗ ਲੱਗਣ ਦੀ ਘਟਨਾ ਲਈ ਪੰਜਾਬੀ ਗ੍ਰਿਫਤਾਰ

  

Share
  ਮਿਸੀਗਾਸਾ ਵਿਚ ਬੀਤੇ ਵਰ੍ਹੇ ਇਕ ਖੇਡ ਮੈਦਾਨ ਵਿਚ ਅੱਗ ਲੱਗਣ ਦੀ ਘਟਨਾ ਲਈ ਪੰਜਾਬੀ ਮੂਲ ਦੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੀ ਪੀਲ ਰੀਜਨਲ ਪੁਲਸ ਮੁਤਾਬਕ 18-19 ਨਵੰਬਰ 2018 ਨੂੰ ਰਾਤ 1 ਵਜੇ ਤੋਂ 2.30 ਵਜੇ ਦਰਮਿਆਨ ਪੌਲ ਕੌਫ਼ੀ ਅਰੇਨਾ ਦੇ ਪੱਛਮ ਵੱਲ ਸਥਿਤ ਖੇਡ ਮੈਦਾਨ ਅੱਗ ਲਗਣ ਦੀ ਘਟਨਾ ਵਾਪਰੀ ਸੀ। ਇਸ ਕਾਰਨ ਮੈਦਾਨ ਵਿਚਲਾ ਲੱਕੜ ਦਾ ਢਾਂਚਾ ਨੁਕਸਾਨਿਆ ਗਿਆ। ਪੁਲਸ ਨੇ ਜਾਂਚ ਤੋਂ ਬਾਅਦ 51 ਸਾਲ ਦੇ ਮਨਜੀਤ ਸਿੰਘ ਬਾਹਰਾ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੁਲਸ ਅਧਿਕਾਰੀ ਨੇ ਦੱਸਿਆ ਕਿ ਮਿਸੀਸਾਗਾ ਦੇ ਮਨਜੀਤ ਬਾਹਰਾ ਵਿਰੁੱਧ 5 ਹਜ਼ਾਰ ਡਾਲਰ ਤੋਂ ਵੱਧ ਰਕਮ ਦਾ ਨੁਕਸਾਨ ਕਰਨ ਦਾ ਦੋਸ਼ ਲਾਉਂਦਿਆਂ ਜ਼ਮਾਨਤ 'ਤੇ ਰਿਹਾਅ ਕਰ ਦਿਤਾ ਗਿਆ। ਅਦਾਲਤ ਵਿਚ ਮਾਮਲੇ ਦੀ ਸੁਣਵਾਈ ਮਾਰਚ ਵਿਚ ਹੋਵੇਗੀ। ਪੀਲ ਰੀਜਨਲ ਪੁਲਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਕੋਲ ਇਸ ਮਾਮਲੇ ਨਾਲ ਸਬੰਧਤ ਕੋਈ ਜਾਣਕਾਰੀ ਹੋਵੇ ਤਾਂ 21 ਡਵੀਜ਼ਨ ਦੇ ਜਾਂਚਕਰਤਾਵਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Epapers



Updates