• ਕੈਨੇਡਾ ਅਤੇ ਅਮਰੀਕਾ 'ਚ ਬਰਫੀਲੇ ਤੂਫਾਨ ਨੇ ਜਨ-ਜੀਵਨ ਕੀਤਾ ਪ੍ਰਭਾਵਿਤ           • ਕੈਨੇਡਾ ਕਾਰਬਨ ਟੈਕਸ ਨਾਲ ਦੇਸ਼ ਮੰਦਵਾੜੇ ਵਿੱਚ ਜਾ ਸਕਦਾ ਹੈ : ਫੋਰਡ           • ਜੀਟੀਏ ਟੈਕਸੀ ਫਰਾਡ ਘਪਲਾ ਆਇਆ ਸਾਹਮਣੇ, ਸੈਂਕੜੇ ਲੋਕਾਂ ਨੂੰ ਲੱਗਿਆ ਲੱਖਾਂ ਦਾ ਚੂਨਾ           • ਟੋਰਾਂਟੋ ਪੁਲਿਸ ਨੇ ਬਜਟ ਵਿੱਚ 30 ਮਿਲੀਅਨ ਡਾਲਰ ਦੇ ਵਾਧੇ ਨੂੰ ਦਿੱਤੀ ਮਨਜ਼ੂਰੀ           • ਮੈਂਗ ਦੀ ਹਵਾਲਗੀ ਬਾਰੇ ਮੇਰੇ ਤੋਂ ਗਲਤ ਬੋਲਿਆ ਗਿਆ : ਮੈਕੈਲਮ           • ਫੋਰਡ ਸਰਕਾਰ ਨੇ ਘੱਟ ਆਮਦਨ ਵਾਲੇ ਵਿਦਿਆਰਥੀਆਂ ਲਈ ਮੁਫਤ ਟਿਊਸ਼ਨ ਦੇ ਬਦਲ ਨੂੰ ਕੀਤਾ ਖ਼ਤਮ           • ਭਾਰੀ ਬਰਫਬਾਰੀ ਕਾਰਨ ਮੈਨੀਟੋਬਾ ਦੀਆਂ ਸੜਕਾਂ 'ਤੇ ਪਸਰੀ ਸੁੰਨ           • ਸਾਜਿ਼ਸ਼ ਤਹਿਤ ਨਿੱਕ ਗਹੂਨੀਆਂ ਨੂੰ ਬਦਨਾਮ ਕਰਨ ਵਾਲੇ ਪੁਲਿਸ ਅਧਿਕਾਰੀ ਖਿਲਾਫ ਕਾਰਵਾਈ           • ਇਲੈਕਟੋਰਲ ਸਿਸਟਮ ਵਿੱਚ ਸੁਧਾਰ ਲਈ ਫੈਡਰਲ ਸਰਕਾਰ ਨੇ ਕੀਤਾ ਨਵੇਂ ਮਾਪਦੰਡਾਂ ਦਾ ਖੁਲਾਸਾ           • ਰਹੱਸਮਈ ਬਿਮਾਰੀ ਕਾਰਨ ਕੈਨੇਡਾ ਨੇ ਕਿਊਬਾ ਵਿੱਚ ਅਮਲਾ ਘਟਾਉਣ ਦਾ ਕੀਤਾ ਫੈਸਲਾ           • ਚੋਣਾਂ ਵਿੱਚ ਦਖਲਅੰਦਾਜ਼ੀ ਨੂੰ ਰੋਕਣ ਲਈ ਨਵੇਂ ਮਾਪਦੰਡਾਂ ਦਾ ਖੁਲਾਸਾ ਕਰੇਗੀ ਫੈਡਰਲ ਸਰਕਾਰ          
View Details << Back    

ਕੈਨੇਡਾ ਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਵਰਕ ਪਰਮਿਟ ਲਈ ਮਿਲੀ ਵੱਡੀ ਰਾਹਤ

  

Share
  
ਟੋਰਾਂਟੋ — ਕੈਨੇਡਾ 'ਚ ਪੜ੍ਹ ਰਹੇ ਕੌਮਾਂਤਰੀ ਵਿਦਿਆਰਥੀਆਂ ਨੂੰ ਉਸ ਵੇਲੇ ਵੱਡੀ ਰਾਹਤ ਮਿਲੀ ਜਦੋਂ ਫੈਡਰਲ ਸਰਕਾਰ ਨੇ ਪੋਸਟ ਗ੍ਰੈਜੁਏਸ਼ਨ ਵਰਕ ਪਰਮਿਟ ਲਈ ਅਰਜ਼ੀ ਦਾਇਰ ਕਰਨ ਦਾ ਸਮਾਂ ਹੱਦ 90 ਦਿਨਾਂ ਤੋਂ ਵਧਾ ਕੇ 180 ਦਿਨ ਕਰਨ ਦਾ ਐਲਾਨ ਕਰ ਦਿੱਤਾ ਹੈ।
ਕੈਨੇਡਾ ਸਰਕਾਰ ਵੱਲੋਂ ਪੋਸਟ ਗ੍ਰੈਜੁਏਸ਼ਨ ਵਰਕ ਪਰਮਿਟ ਪ੍ਰੋਗਰਾਮ 'ਚ ਕੀਤੀਆਂ ਤਬਦੀਲੀਆਂ ਤੋਂ ਬਾਅਦ ਹੁਣ ਵਿਦਿਆਰਥੀ ਆਪਣਾ ਨਤੀਜਾ ਜਾਰੀ ਹੋਣ ਤੋਂ 180 ਦਿਨਾਂ ਅੰਦਰ ਵਰਕ ਪਰਮਿਟ ਲਈ ਅਰਜ਼ੀ ਦੇ ਸਕਣਗੇ। ਇਸ ਤੋਂ ਇਲਾਵਾ ਕੌਮਾਂਤਰੀ ਵਿਦਿਆਰਥੀਆਂ ਨੂੰ ਗ੍ਰੈਜੁਏਸ਼ਨ ਮੁਕੰਮਲ ਕਰਨ ਮਗਰੋਂ ਵਰਕ ਪਰਮਿਟ ਲਈ ਸਟੱਡੀ ਪਰਮਿਟ ਪੇਸ਼ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ। ਦੱਸ ਦਈਏ ਕਿ ਕੌਮਾਂਤਰੀ ਵਿਦਿਆਰਥੀਆਂ ਨੂੰ ਅਕਦਾਮਿਕ ਸਾਲ ਦੌਰਾਨ ਸਟੱਡੀ ਪਰਮਿਟ ਜਾਰੀ ਕੀਤੇ ਜਾਂਦੇ ਹਨ। ਹੁਣ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਓਪਨ ਵਰਕ ਪਰਮਿਟ ਵਾਲੀ ਅਰਜ਼ੀ ਨਾਲ ਸਟੱਡੀ ਪਰਮਿਟ ਪੇਸ਼ ਕਰਨ ਦੀ ਸ਼ਰਤ ਖਤਮ ਹੋਣ ਨਾਲ ਵਿਦਿਆਰਥੀਆਂ ਨੂੰ ਲੋੜੀਂਦੇ ਦਸਤਾਵੇਜ਼ ਇਕੱਠੇ ਕਰਨ ਲਈ ਕਾਫੀ ਸਮਾਂ ਮਿਲ ਜਾਵੇਗਾ ਜਦਕਿ ਇਸ ਤੋਂ ਪਹਿਲਾਂ ਸਟੱਡੀ ਪਰਮਿਟ ਦੀ ਮਿਆਦ ਪੂਰੀ ਹੋਣ ਜਾਣ 'ਤੇ ਦਿਮਾਗੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ।
ਮਾਂਟਰੀਅਲ ਸਥਿਤ ਕੈਨੇਡੀਅਨ ਇਮੀਗ੍ਰੇਸ਼ਨ ਲਾਅ ਫਰਮ ਦੇ ਕੈਂਪਬੇਲ ਕੋਹੇਨ ਦਾ ਆਖਣਾ ਹੈ ਕਿ ਪੋਸਟ ਗ੍ਰੈਜੁਏਟ ਵਰਕ ਪਰਮਿਟ ਲਈ ਅਰਜ਼ੀ ਦਾਖਲ ਕਰਨ ਜਾ ਰਹੇ ਵਿਦਿਆਰਥੀਆਂ ਲਈ ਇਹ ਵੱਡੀ ਖਬਰ ਹੈ। ਦੱਸ ਦਈਏ ਕਿ ਪੋਸਟ ਗ੍ਰੈਜੁਏਸ਼ਨ ਵਰਕ ਪਰਮਿਟ ਇਕ ਓਪਨ ਵਰਕ ਪਰਮਿਟ ਹੁੰਦਾ ਹੈ ਜਿਸ ਦੇ ਤਹਿਤ ਕੌਮਾਂਤਰੀ ਵਿਦਿਆਰਥੀਆਂ ਨੂੰ ਪੜ੍ਹਾਈ ਪੂਰੀ ਕਰਨ ਤੋਂ ਬਾਅਦ 3 ਸਾਲਾ ਲਈ ਕੈਨੇਡਾ 'ਚ ਰਹਿਣ ਅਤੇ ਕੰਮ ਕਰਨ ਦਾ ਮੌਕਾ ਮਿਲਦਾ ਹੈ। ਇਸ ਲਈ ਵਿਦਿਆਰਥੀਆਂ ਨੂੰ ਕੈਨੇਡੀਅਨ ਜਾਬ ਆਫਰ ਪੇਸ਼ ਕਰਨ ਦੀ ਜ਼ਰੂਰਤ ਨਹੀਂ ਪੈਂਦੀ ਅਤੇ ਉਹ ਕਿਤੇ ਵੀ ਅਤੇ ਕਿਸੇ ਵੀ ਕੰਪਨੀ 'ਚ ਰੁਜ਼ਗਾਰ 'ਤੇ ਲੱਗ ਸਕਦੇ ਹਨ।

EpapersUpdates