• ਕੈਨੇਡਾ ਅਤੇ ਅਮਰੀਕਾ 'ਚ ਬਰਫੀਲੇ ਤੂਫਾਨ ਨੇ ਜਨ-ਜੀਵਨ ਕੀਤਾ ਪ੍ਰਭਾਵਿਤ           • ਕੈਨੇਡਾ ਕਾਰਬਨ ਟੈਕਸ ਨਾਲ ਦੇਸ਼ ਮੰਦਵਾੜੇ ਵਿੱਚ ਜਾ ਸਕਦਾ ਹੈ : ਫੋਰਡ           • ਜੀਟੀਏ ਟੈਕਸੀ ਫਰਾਡ ਘਪਲਾ ਆਇਆ ਸਾਹਮਣੇ, ਸੈਂਕੜੇ ਲੋਕਾਂ ਨੂੰ ਲੱਗਿਆ ਲੱਖਾਂ ਦਾ ਚੂਨਾ           • ਟੋਰਾਂਟੋ ਪੁਲਿਸ ਨੇ ਬਜਟ ਵਿੱਚ 30 ਮਿਲੀਅਨ ਡਾਲਰ ਦੇ ਵਾਧੇ ਨੂੰ ਦਿੱਤੀ ਮਨਜ਼ੂਰੀ           • ਮੈਂਗ ਦੀ ਹਵਾਲਗੀ ਬਾਰੇ ਮੇਰੇ ਤੋਂ ਗਲਤ ਬੋਲਿਆ ਗਿਆ : ਮੈਕੈਲਮ           • ਫੋਰਡ ਸਰਕਾਰ ਨੇ ਘੱਟ ਆਮਦਨ ਵਾਲੇ ਵਿਦਿਆਰਥੀਆਂ ਲਈ ਮੁਫਤ ਟਿਊਸ਼ਨ ਦੇ ਬਦਲ ਨੂੰ ਕੀਤਾ ਖ਼ਤਮ           • ਭਾਰੀ ਬਰਫਬਾਰੀ ਕਾਰਨ ਮੈਨੀਟੋਬਾ ਦੀਆਂ ਸੜਕਾਂ 'ਤੇ ਪਸਰੀ ਸੁੰਨ           • ਸਾਜਿ਼ਸ਼ ਤਹਿਤ ਨਿੱਕ ਗਹੂਨੀਆਂ ਨੂੰ ਬਦਨਾਮ ਕਰਨ ਵਾਲੇ ਪੁਲਿਸ ਅਧਿਕਾਰੀ ਖਿਲਾਫ ਕਾਰਵਾਈ           • ਇਲੈਕਟੋਰਲ ਸਿਸਟਮ ਵਿੱਚ ਸੁਧਾਰ ਲਈ ਫੈਡਰਲ ਸਰਕਾਰ ਨੇ ਕੀਤਾ ਨਵੇਂ ਮਾਪਦੰਡਾਂ ਦਾ ਖੁਲਾਸਾ           • ਰਹੱਸਮਈ ਬਿਮਾਰੀ ਕਾਰਨ ਕੈਨੇਡਾ ਨੇ ਕਿਊਬਾ ਵਿੱਚ ਅਮਲਾ ਘਟਾਉਣ ਦਾ ਕੀਤਾ ਫੈਸਲਾ           • ਚੋਣਾਂ ਵਿੱਚ ਦਖਲਅੰਦਾਜ਼ੀ ਨੂੰ ਰੋਕਣ ਲਈ ਨਵੇਂ ਮਾਪਦੰਡਾਂ ਦਾ ਖੁਲਾਸਾ ਕਰੇਗੀ ਫੈਡਰਲ ਸਰਕਾਰ          
View Details << Back    

ਮੋਦੀ ਕਰਨਗੇ ਨੈਸ਼ਨਲ ਵਾਰ ਮੈਮੋਰੀਅਲ ਦਾ ਉਦਘਾਟਨ, ਪੱਥਰਾਂ ਤੇ ਲਿਖੇ ਗਏ ਫੌਜੀਆਂ ਦੇ ਨਾਂ

Indo Canadian Post Indo Canadian Post Indo Canadian Post
  

Share
  
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਨੈਸ਼ਨਲ ਵਾਰ ਮੈਮੋਰੀਅਲ ਦਾ ਉਦਘਾਟਨ ਕਰਨਗੇ। ਆਜ਼ਾਦੀ ਤੋਂ ਬਾਅਦ ਦੇਸ਼ 'ਤੇ ਜਾਨ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੀ ਯਾਦ ਵਿਚ ਇਸ ਮੈਮੋਰੀਅਲ ਨੂੰ ਇੰਡੀਆ ਗੇਟ ਨੇੜੇ ਤਿਆਰ ਕੀਤਾ ਗਿਆ ਹੈ। ਇਸ ਮੈਮੋਰੀਅਲ ਵਿਚ ਫੌਜ, ਜਲ ਸੈਨਾ ਅਤੇ ਹਵਾਈ ਫੌਜ ਦੀਆਂ 6 ਅਹਿਮ ਲੜਾਈਆਂ ਦਾ ਜ਼ਿਕਰ ਹੈ। ਇਸ ਵਿਚ ਕਰੀਬ 26,000 ਫੌਜੀਆਂ ਦੇ ਨਾਂ ਪੱਥਰਾਂ 'ਤੇ ਲਿਖੇ ਗਏ ਹਨ। ਇੰਡੀਆ ਗੇਟ ਕੋਲ 40 ਏਕੜ ਜ਼ਮੀਨ 'ਤੇ 176 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇਸ ਨੈਸ਼ਨਲ ਵਾਰ ਮੈਮੋਰੀਅਲ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਕਰਨਗੇ। ਇਸ ਮੈਮੋਰੀਅਲ ਦੀ 6 ਦਹਾਕਿਆਂ ਤੋਂ ਮੰਗ ਕੀਤੀ ਜਾ ਰਹੀ ਸੀ। ਮੋਦੀ ਨੇ ਕੱਲ ਭਾਵ ਐਤਵਾਰ ਨੂੰ 'ਮਨ ਕੀ ਬਾਤ' ਪ੍ਰੋਗਰਾਮ 'ਚ ਇਸ ਮੈਮੋਰੀਅਲ ਦੇ ਉਦਘਾਟਨ ਦੀ ਗੱਲ ਆਖੀ ਸੀ।ਪੀ. ਐੱਮ. ਮੋਦੀ ਵਲੋਂ ਉਦਘਾਟਨ ਕਰਨ ਤੋਂ ਬਾਅਦ ਇਹ ਮੈਮੋਰੀਅਲ ਜਨਤਾ ਲਈ ਖੁੱਲ੍ਹ ਜਾਵੇਗਾ। ਓਧਰ ਲੈਫਟੀਨੈਂਟ ਜਨਰਲ ਪੀ. ਐੱਸ. ਰਾਜੇਸ਼ਵਰ ਨੇ ਦੱਸਿਆ ਕਿ ਇਸ ਨੈਸ਼ਨਲ ਵਾਰ ਮੈਮੋਰੀਅਲ ਬਣਾਉਣ ਦੀ ਚਰਚਾ 1961 ਤੋਂ ਸ਼ੁਰੂ ਹੋਈ ਅਤੇ ਇਸ ਦੀ ਜ਼ਰੂਰਤ ਮਹਿਸੂਸ ਕੀਤੀ ਗਈ। ਇਹ ਦੇਸ਼ ਦਾ ਇਕਲੌਤਾ ਅਜਿਹਾ ਮੈਮੋਰੀਅਲ ਹੈ, ਜਿੱਥੇ ਫੌਜ, ਜਲ ਸੈਨਾ ਅਤੇ ਹਵਾਈ ਫੌਜ ਦੇ ਫੌਜੀਆਂ ਦੇ ਨਾਂ ਇਕ ਛੱਤ ਹੇਠਾਂ ਹੋਣਗੇ। ਮੈਮੋਰੀਅਲ ਦੇ ਉਦਘਾਟਨ ਤੋਂ ਬਾਅਦ ਵੀ ਅਮਰ ਜਵਾਨ ਜੋਤੀ ਉੱਥੇ ਰਹੇਗੀ, ਕਿਉਂਕਿ ਇਹ ਸ਼ਹੀਦ ਫੌਜੀਆਂ ਦੀ ਆਤਮਾ ਨੂੰ ਦਰਸਾਉਂਦਾ ਹੈ।

Epapers



Updates