• ਕੈਨੇਡਾ ਅਤੇ ਅਮਰੀਕਾ 'ਚ ਬਰਫੀਲੇ ਤੂਫਾਨ ਨੇ ਜਨ-ਜੀਵਨ ਕੀਤਾ ਪ੍ਰਭਾਵਿਤ           • ਕੈਨੇਡਾ ਕਾਰਬਨ ਟੈਕਸ ਨਾਲ ਦੇਸ਼ ਮੰਦਵਾੜੇ ਵਿੱਚ ਜਾ ਸਕਦਾ ਹੈ : ਫੋਰਡ           • ਜੀਟੀਏ ਟੈਕਸੀ ਫਰਾਡ ਘਪਲਾ ਆਇਆ ਸਾਹਮਣੇ, ਸੈਂਕੜੇ ਲੋਕਾਂ ਨੂੰ ਲੱਗਿਆ ਲੱਖਾਂ ਦਾ ਚੂਨਾ           • ਟੋਰਾਂਟੋ ਪੁਲਿਸ ਨੇ ਬਜਟ ਵਿੱਚ 30 ਮਿਲੀਅਨ ਡਾਲਰ ਦੇ ਵਾਧੇ ਨੂੰ ਦਿੱਤੀ ਮਨਜ਼ੂਰੀ           • ਮੈਂਗ ਦੀ ਹਵਾਲਗੀ ਬਾਰੇ ਮੇਰੇ ਤੋਂ ਗਲਤ ਬੋਲਿਆ ਗਿਆ : ਮੈਕੈਲਮ           • ਫੋਰਡ ਸਰਕਾਰ ਨੇ ਘੱਟ ਆਮਦਨ ਵਾਲੇ ਵਿਦਿਆਰਥੀਆਂ ਲਈ ਮੁਫਤ ਟਿਊਸ਼ਨ ਦੇ ਬਦਲ ਨੂੰ ਕੀਤਾ ਖ਼ਤਮ           • ਭਾਰੀ ਬਰਫਬਾਰੀ ਕਾਰਨ ਮੈਨੀਟੋਬਾ ਦੀਆਂ ਸੜਕਾਂ 'ਤੇ ਪਸਰੀ ਸੁੰਨ           • ਸਾਜਿ਼ਸ਼ ਤਹਿਤ ਨਿੱਕ ਗਹੂਨੀਆਂ ਨੂੰ ਬਦਨਾਮ ਕਰਨ ਵਾਲੇ ਪੁਲਿਸ ਅਧਿਕਾਰੀ ਖਿਲਾਫ ਕਾਰਵਾਈ           • ਇਲੈਕਟੋਰਲ ਸਿਸਟਮ ਵਿੱਚ ਸੁਧਾਰ ਲਈ ਫੈਡਰਲ ਸਰਕਾਰ ਨੇ ਕੀਤਾ ਨਵੇਂ ਮਾਪਦੰਡਾਂ ਦਾ ਖੁਲਾਸਾ           • ਰਹੱਸਮਈ ਬਿਮਾਰੀ ਕਾਰਨ ਕੈਨੇਡਾ ਨੇ ਕਿਊਬਾ ਵਿੱਚ ਅਮਲਾ ਘਟਾਉਣ ਦਾ ਕੀਤਾ ਫੈਸਲਾ           • ਚੋਣਾਂ ਵਿੱਚ ਦਖਲਅੰਦਾਜ਼ੀ ਨੂੰ ਰੋਕਣ ਲਈ ਨਵੇਂ ਮਾਪਦੰਡਾਂ ਦਾ ਖੁਲਾਸਾ ਕਰੇਗੀ ਫੈਡਰਲ ਸਰਕਾਰ          
View Details << Back    

ਤੇਜ਼ ਹਵਾਵਾਂ ਨੇ ਦੱਖਣੀ ਓਨਟਾਰੀਓ ਨੂੰ ਝੰਭਿਆ

  

Share
   ਇਸ ਵਾਰੀ ਪੂਰਬੀ ਕੈਨੇਡਾ ਤੋਂ ਠੰਢ ਸੁਖਾਲਿਆਂ ਜਾਂਦੀ ਨਜ਼ਰ ਨਹੀਂ ਆ ਰਹੀ। ਦੱਖਣੀ ਓਨਟਾਰੀਓ ਵਿੱਚ ਵੀ ਇਹੀ ਹਾਲ ਨਜ਼ਰ ਆ ਰਿਹਾ ਹੈ। ਦੱਖਣੀ ਓਨਟਾਰੀਓ ਵਿੱਚ ਤੇਜ਼ ਹਵਾਵਾਂ ਚੱਲਣ ਨਾਲ ਜਿੱਥੇ ਮੌਸਮ ਦਾ ਮਿਜਾਜ਼ ਕਾਫੀ ਕੜਕ ਹੋ ਗਿਆ ਉੱਥੇ ਹੀ ਕਿਊਬਿਕ ਤੇ ਮੈਰੀਟਾਈਮਜ਼ ਵਿੱਚ ਵੀ ਸੋਮਵਾਰ ਨੂੰ ਤੂਫਾਨੀ ਮੌਸਮ ਬਣੇ ਰਹਿਣ ਦੇ ਆਸਾਰ ਹਨ।
ਇੱਕ ਵਾਰ ਫਿਰ ਠੰਢ ਵੱਧ ਜਾਣ ਕਾਰਨ ਐਨਵਾਇਰਮੈਂਟ ਕੈਨੇਡਾ ਵੱਲੋਂ ਟੋਰਾਂਟੋ, ਕਿੰਗਸਟਨ, ਹੈਮਿਲਟਨ ਤੇ ਬੈਰੀ ਸਮੇਤ ਦੱਖਣੀ ਓਨਟਾਰੀਓ ਦੇ ਬਹੁਤੇ ਹਿੱਸੇ ਵਿੱਚ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਐਨਵਾਇਰਮੈਂਟ ਕੈਨੇਡਾ ਅਨੁਸਾਰ ਸੋਮਵਾਰ ਸਵੇਰ ਤੱਕ ਗ੍ਰੇਟ ਲੇਕਸ ਦੇ ਨਾਲ ਲੱਗਦੇ ਇਲਾਕੇ ਵਿੱਚ 120 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਵੈਦਰ ਨੈੱਟਵਰਕ ਦੇ ਚੀਫ ਮੌਸਮ ਵਿਗਿਆਨੀ ਕ੍ਰਿਸ ਸਕੌਟ ਨੇ ਐਤਵਾਰ ਦੁਪਹਿਰ ਨੂੰ ਦੱਸਿਆ ਕਿ ਇੱਥੋਂ ਹੀ ਮੁੱਖ ਤੌਰ ਉੱਤੇ ਸਾਡੀ ਚਿੰਤਾ ਸ਼ੁਰੂ ਹੁੰਦੀ ਹੈ। ਸਕੌਟ ਨੇ ਆਖਿਆ ਕਿ ਜਿਨ੍ਹਾਂ ਇਲਾਕਿਆਂ ਵਿੱਚ ਮੌਸਮ ਵਿਗੜਨ ਦੀ ਗੱਲ ਆਖੀ ਜਾ ਰਹੀ ਹੈ ਉੱਥੋਂ ਦੇ ਲੋਕਾਂ ਨੂੰ ਪਹਿਲਾਂ ਹੀ ਤਿਆਰੀ ਕਰ ਲੈਣੀ ਚਾਹੀਦੀ ਹੈ। ਉਨ੍ਹਾਂ ਨੂੰ ਐਮਰਜੰਸੀ ਕਿੱਟਜ਼ ਕੋਲ ਰੱਖਣੀਆਂ ਚਾਹੀਦੀਆਂ ਹਨ ਤੇ ਬਿਜਲੀ ਗੁੱਲ ਹੋਣ ਦੀ ਸੰਭਾਵਨਾਂ ਨੂੰ ਵੇਖਦਿਆਂ ਆਪਣੇ ਸੈੱਲਫੋਨ ਪਹਿਲਾਂ ਹੀ ਚਾਰਜ ਕਰ ਲੈਣੇ ਚਾਹੀਦੇ ਹਨ।
ਹਾਈਡਰੋ ਵੰਨ ਵੱਲੋਂ ਐਤਵਾਰ ਰਾਤ ਨੂੰ 30,000 ਘਰਾਂ ਦੀ ਬਿਜਲੀ ਗੁੱਲ ਹੋਣ ਦੀ ਖਬਰ ਦਿੱਤੀ ਗਈ। ਇਸ ਤੋਂ ਇਲਾਵਾ ਆਵਾਜਾਈ ਪ੍ਰਭਾਵਤ ਹੋਣ ਦੀ ਚੇਤਾਵਨੀ ਵੀ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਗ੍ਰੈਂਡ ਰਿਵਰ ਕੰਜ਼ਰਵੇਸ਼ਨ ਅਥਾਰਟੀ ਵੱਲੋਂ ਪੂਰਬੀ ਹੈਲਡੀਮੰਡ ਕਾਊਂਟੀ ਤੇ ਨਾਇਗਰਾ ਪੈਨਿਨਸੁਲਾ ਵਿੱਚ ਲੇਕ ਐਰੀ ਦੇ ਨੇੜੇ ਹੜ੍ਹ ਵਰਗੀ ਸਥਿਤੀ ਬਣਨ ਦੀ ਵੀ ਚੇਤਾਵਨੀ ਦਿੱਤੀ ਹੈ।

EpapersUpdates