• ਕੈਨੇਡਾ ਅਤੇ ਅਮਰੀਕਾ 'ਚ ਬਰਫੀਲੇ ਤੂਫਾਨ ਨੇ ਜਨ-ਜੀਵਨ ਕੀਤਾ ਪ੍ਰਭਾਵਿਤ           • ਕੈਨੇਡਾ ਕਾਰਬਨ ਟੈਕਸ ਨਾਲ ਦੇਸ਼ ਮੰਦਵਾੜੇ ਵਿੱਚ ਜਾ ਸਕਦਾ ਹੈ : ਫੋਰਡ           • ਜੀਟੀਏ ਟੈਕਸੀ ਫਰਾਡ ਘਪਲਾ ਆਇਆ ਸਾਹਮਣੇ, ਸੈਂਕੜੇ ਲੋਕਾਂ ਨੂੰ ਲੱਗਿਆ ਲੱਖਾਂ ਦਾ ਚੂਨਾ           • ਟੋਰਾਂਟੋ ਪੁਲਿਸ ਨੇ ਬਜਟ ਵਿੱਚ 30 ਮਿਲੀਅਨ ਡਾਲਰ ਦੇ ਵਾਧੇ ਨੂੰ ਦਿੱਤੀ ਮਨਜ਼ੂਰੀ           • ਮੈਂਗ ਦੀ ਹਵਾਲਗੀ ਬਾਰੇ ਮੇਰੇ ਤੋਂ ਗਲਤ ਬੋਲਿਆ ਗਿਆ : ਮੈਕੈਲਮ           • ਫੋਰਡ ਸਰਕਾਰ ਨੇ ਘੱਟ ਆਮਦਨ ਵਾਲੇ ਵਿਦਿਆਰਥੀਆਂ ਲਈ ਮੁਫਤ ਟਿਊਸ਼ਨ ਦੇ ਬਦਲ ਨੂੰ ਕੀਤਾ ਖ਼ਤਮ           • ਭਾਰੀ ਬਰਫਬਾਰੀ ਕਾਰਨ ਮੈਨੀਟੋਬਾ ਦੀਆਂ ਸੜਕਾਂ 'ਤੇ ਪਸਰੀ ਸੁੰਨ           • ਸਾਜਿ਼ਸ਼ ਤਹਿਤ ਨਿੱਕ ਗਹੂਨੀਆਂ ਨੂੰ ਬਦਨਾਮ ਕਰਨ ਵਾਲੇ ਪੁਲਿਸ ਅਧਿਕਾਰੀ ਖਿਲਾਫ ਕਾਰਵਾਈ           • ਇਲੈਕਟੋਰਲ ਸਿਸਟਮ ਵਿੱਚ ਸੁਧਾਰ ਲਈ ਫੈਡਰਲ ਸਰਕਾਰ ਨੇ ਕੀਤਾ ਨਵੇਂ ਮਾਪਦੰਡਾਂ ਦਾ ਖੁਲਾਸਾ           • ਰਹੱਸਮਈ ਬਿਮਾਰੀ ਕਾਰਨ ਕੈਨੇਡਾ ਨੇ ਕਿਊਬਾ ਵਿੱਚ ਅਮਲਾ ਘਟਾਉਣ ਦਾ ਕੀਤਾ ਫੈਸਲਾ           • ਚੋਣਾਂ ਵਿੱਚ ਦਖਲਅੰਦਾਜ਼ੀ ਨੂੰ ਰੋਕਣ ਲਈ ਨਵੇਂ ਮਾਪਦੰਡਾਂ ਦਾ ਖੁਲਾਸਾ ਕਰੇਗੀ ਫੈਡਰਲ ਸਰਕਾਰ          
View Details << Back    

ਸ਼ਿੱਦਤ ਨਾਲ ਉਡੀਕ ਰਹੇ ਨੇ ਫ਼ਿਲਮ ‘ਗੁੱਡੀਆਂ ਪਟੋਲੇ’ ਨੂੰ ਗੁਰਨਾਮ ਭੁੱਲਰ ਦੇ ਪ੍ਰੇਮੀ

  

Share
  
8 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫ਼ਿਲਮ ‘ਗੁੱਡੀਆਂ ਪਟੋਲੇ‘ ਕਈ ਪੱਖਾਂ ਤੋਂ ਪੰਜਾਬੀ ਸਿਨੇਮਾ ਲਈ ਨਵੇਂ ਤਜਰਬੇ ਲੈ ਕੇ ਆ ਰਹੀ ਹੈ। ਦੁਨੀਆਂਭਰ ਵਿਚ ਵਸਦੇ ਗੁਰਨਾਮ ਭੁੱਲਰ ਦੇ ਪ੍ਰੇਮੀ ਇਸ ਦੀ ਸ਼ਿੱਦਤ ਨਾਲ ਉਡੀਕ ਕਰ ਰਹੇ ਹਨ।ਨਿਰਦੇਸ਼ਕ ਵਿਜੇ ਕੁਮਾਰ ਅਰੋੜਾ ਦੇ ਨਿਰਦੇਸ਼ਨ ਹੇਠ ਬਣੀ ਇਹ ਫ਼ਿਲਮ ‘ਵਿਲੇਜਰ ਸੂਟਡੀਓ‘ ਦੀ ਪ੍ਰੋਡਕਸ਼ਨ ਹੈ ਜਿਸ ਦੇ ਨਿਰਮਾਤਾ ਭਗਵੰਤਪਾਲ ਸਿੰਘ ਵਿਰਕ ਅਤੇ ਨਵ ਵਿਰਕ ਹਨ।
ਫ਼ਿਲਮ ‘ਚ ਮੁੱਖ ਅਦਾਕਾਰ ਗੁਰਨਾਮ ਭੁੱਲਰ ਅਤੇ ਅਦਾਕਾਰਾ ਸੋਨਮ ਬਾਜਵਾ ਤੋਂ ਇਲਾਵਾ ਨਿਰਮਲ ਰਿਸ਼ੀ, ਤਾਨੀਆ,ਰੁਪਿੰਦਰ ਰੂਪੀ,ਗੁਰਪ੍ਰੀਤ ਭੰਗੂ, ਗੁਰਮੀਤ ਸਾਜਨ ਅਤੇ ਸ਼ੀਮਾ ਕੌਸਲ ਆਦਿ ਕਲਾਕਾਰ ਵੀ ਅਹਿਮ ਭੂਮਿਕਾ ‘ਚ ਨਜ਼ਰ ਆਉਣਗੇ।ਫਿਲਮ ਦੀ ਕਹਾਣੀ ਅਤੇ ਸਕਰੀਨ ਪਲੇਅ ਜਗਦੀਪ ਸਿੱਧੂ ਦੇ ਹਨ। ਗੁਰਨਾਮ ਭੁੱਲਰ ਦਾ ਕਹਿਣਾ ਹੈ ਕਿ ਮੇਰਾ ਸੁਪਨਾ ਸੀ ਕਿ ਮੈਂ ਪੰਜਾਬੀ ਸਿਨੇਮਾ ਵਿਚ ਕਿਸਮਤ ਅਜ਼ਮਾਈ ਕਰਾਂ ਅਤੇ ਉਹ ਆਪਣੀ ਇਸ ਫ਼ਿਲਮ ਲਈ ਮੇਰੇ ਅੰਦਰ ਬੇਹੱਦ ਉਤਸੁਕਤਾ ਹੈ, ਜਿਉਂ–ਜਿਉਂ ਫਿਲਮ ਰਿਲੀਜ਼ ਦਾ ਦਿਨ ਨੇੜੇ ਆ ਰਿਹਾ ਹੈ, ਮੇਰੀ ਉਤਸੁਕਤਾ ਵਧ ਰਹੀ ਹੈ।ਉਨਾਂ ਕਿਹਾ ਇਸ ਫ਼ਿਲਮ ‘ਚ ਦਰਸ਼ਕਾਂ ਨੂੰ ਕੁੱਝ ਸਿੱਖਣ ਨੂੰ ਮਿਲੇਗਾ ਅਤੇ ਮਨੋਰੰਜਨ ਵੀ ਕਮਾਲ ਹੋਵੇਗਾ ਅਤੇ ਮੈਨੂੰ ਆਸ ਹੈ ਕਿ ਫਿਲਮ ਪੰਜਾਬੀ ਫਿਲਮ ਇੰਡਸਟਰੀ ਵਿਚ ਸ਼ਿਖਰ ਤੱਕ ਜਾਏਗੀ ਅਤੇ ਪੰਜਾਬੀਆਂ ਦਾ ਪੂਰਾ ਪਿਆਰ ਪਾਏਗੀ।

EpapersUpdates