• ਕੈਨੇਡਾ ਅਤੇ ਅਮਰੀਕਾ 'ਚ ਬਰਫੀਲੇ ਤੂਫਾਨ ਨੇ ਜਨ-ਜੀਵਨ ਕੀਤਾ ਪ੍ਰਭਾਵਿਤ           • ਕੈਨੇਡਾ ਕਾਰਬਨ ਟੈਕਸ ਨਾਲ ਦੇਸ਼ ਮੰਦਵਾੜੇ ਵਿੱਚ ਜਾ ਸਕਦਾ ਹੈ : ਫੋਰਡ           • ਜੀਟੀਏ ਟੈਕਸੀ ਫਰਾਡ ਘਪਲਾ ਆਇਆ ਸਾਹਮਣੇ, ਸੈਂਕੜੇ ਲੋਕਾਂ ਨੂੰ ਲੱਗਿਆ ਲੱਖਾਂ ਦਾ ਚੂਨਾ           • ਟੋਰਾਂਟੋ ਪੁਲਿਸ ਨੇ ਬਜਟ ਵਿੱਚ 30 ਮਿਲੀਅਨ ਡਾਲਰ ਦੇ ਵਾਧੇ ਨੂੰ ਦਿੱਤੀ ਮਨਜ਼ੂਰੀ           • ਮੈਂਗ ਦੀ ਹਵਾਲਗੀ ਬਾਰੇ ਮੇਰੇ ਤੋਂ ਗਲਤ ਬੋਲਿਆ ਗਿਆ : ਮੈਕੈਲਮ           • ਫੋਰਡ ਸਰਕਾਰ ਨੇ ਘੱਟ ਆਮਦਨ ਵਾਲੇ ਵਿਦਿਆਰਥੀਆਂ ਲਈ ਮੁਫਤ ਟਿਊਸ਼ਨ ਦੇ ਬਦਲ ਨੂੰ ਕੀਤਾ ਖ਼ਤਮ           • ਭਾਰੀ ਬਰਫਬਾਰੀ ਕਾਰਨ ਮੈਨੀਟੋਬਾ ਦੀਆਂ ਸੜਕਾਂ 'ਤੇ ਪਸਰੀ ਸੁੰਨ           • ਸਾਜਿ਼ਸ਼ ਤਹਿਤ ਨਿੱਕ ਗਹੂਨੀਆਂ ਨੂੰ ਬਦਨਾਮ ਕਰਨ ਵਾਲੇ ਪੁਲਿਸ ਅਧਿਕਾਰੀ ਖਿਲਾਫ ਕਾਰਵਾਈ           • ਇਲੈਕਟੋਰਲ ਸਿਸਟਮ ਵਿੱਚ ਸੁਧਾਰ ਲਈ ਫੈਡਰਲ ਸਰਕਾਰ ਨੇ ਕੀਤਾ ਨਵੇਂ ਮਾਪਦੰਡਾਂ ਦਾ ਖੁਲਾਸਾ           • ਰਹੱਸਮਈ ਬਿਮਾਰੀ ਕਾਰਨ ਕੈਨੇਡਾ ਨੇ ਕਿਊਬਾ ਵਿੱਚ ਅਮਲਾ ਘਟਾਉਣ ਦਾ ਕੀਤਾ ਫੈਸਲਾ           • ਚੋਣਾਂ ਵਿੱਚ ਦਖਲਅੰਦਾਜ਼ੀ ਨੂੰ ਰੋਕਣ ਲਈ ਨਵੇਂ ਮਾਪਦੰਡਾਂ ਦਾ ਖੁਲਾਸਾ ਕਰੇਗੀ ਫੈਡਰਲ ਸਰਕਾਰ          
View Details << Back    

ਲੋਕ ਸਭਾ ਚੋਣਾਂ 2019 : ਦਿੱਲੀ ਚ ਕਾਂਗਰਸ ਤੇ ਆਪ ਦੇ ਗਠਜੋੜ ਤੇ ਲੱਗੀ ਮੋਹਰ

  

Share
  
ਨਵੀਂ ਦਿੱਲੀ— ਲੋਕ ਸਭਾ ਚੋਣਾਂ ਨੂੰ ਲੈ ਕੇ ਦਿੱਲੀ 'ਚ ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਾਲੇ ਗਠਜੋੜ 'ਤੇ ਗੱਲ ਬਣ ਚੁੱਕੀ ਹੈ। ਦੋਵੇਂ ਪਾਰਟੀਆਂ ਗਠਜੋੜ ਨੂੰ ਲੈ ਕੇ ਰਾਜ਼ੀ ਹੋ ਗਈਆਂ ਹਨ। ਹਾਲਾਂਕਿ ਹਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਕੁਝ ਵੀ ਸਾਹਮਣੇ ਨਹੀਂ ਆਇਆ ਹੈ ਕਿ ਕੋਣ ਕਿੰਨੀਆਂ ਸੀਟਾਂ 'ਤੇ ਚੋਣ ਲੜੇਗਾ।
ਇਸ ਤੋਂ ਪਹਿਲਾਂ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੇ ਨੇਤਾ ਗੋਪਾਲ ਰਾਏ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਸੀ ਕਿ ਕਾਂਗਰਸ ਨੇ ਗਠਜੋੜ ਨੂੰ ਲੈ ਕੇ ਹੁਣ ਬਹੁਤ ਦੇਰ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਦੀਆਂ ਸਾਰੀਆਂ ਸੀਟਾਂ ਲਈ ਪਾਰਟੀ ਦੇ ਉਮੀਦਵਾਰ ਐਲਾਨ ਹੋਣ ਤੋਂ ਬਾਅਦ ਕਾਂਗਰਸ ਨਾਲ ਗਠਜੋੜ ਦੀ ਹੁਣ ਕੋਈ ਸੰਭਾਵਨਾ ਨਹੀਂ ਹੈ। ਪਾਰਟੀ ਆਪਣੇ ਉਮੀਦਵਾਰਾਂ ਨੂੰ ਵਾਪਸ ਨਹੀਂ ਲਵੇਗੀ, ਇਸ ਲਈ ਗਠਜੋੜ ਦੀ ਕੋਈ ਗੁੰਜਾਇਸ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਹੁਣ ਅਸੀਂ ਇਸ ਨਤੀਜੇ 'ਤੇ ਪਹੁੰਚੇ ਹਨ ਕਿ ਕਾਂਗਰਸ ਦਿੱਲੀ ਨੂੰ ਲੈ ਕੇ ਗੰਭੀਰ ਨਹੀਂ ਹੈ। ਕਿਉਂਕਿ ਜਿਸ ਸੂਬੇ 'ਚ ਕਾਂਗਰਸ ਗੰਭੀਰ ਹੈ ਉਥੇ ਉਨ੍ਹਾਂ ਦੀ ਕੋਸ਼ਿਸ਼ ਜਾਰੀ ਹੈ। ਇਸ ਲਈ ਐਤਵਾਰ ਨੂੰ ਅਸੀਂ ਆਪਣਾ ਸੱਤਵਾਂ ਉਮੀਦਵਾਰ ਐਲਾਨ ਕਰ ਦਿੱਤਾ।
ਉਥੇ ਹੀ ਕਾਂਗਰਸ ਦੀ ਪ੍ਰਧਾਨ ਤੇ ਤਿੰਨ ਕਾਰਜਕਾਰੀ ਪ੍ਰਧਾਨਾਂ ਨੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਨੂੰ ਗਠਜੋੜ ਖਿਲਾਫ ਪੱਤਰ ਲਿਖਿਆ ਸੀ। ਪਿਛਲੇ ਹਫਤੇ ਲਿਖੇ ਗਏ ਪੱਤਰ 'ਚ ਦੀਕਸ਼ਿਤ ਤੇ ਕਾਜਕਾਰੀ ਪ੍ਰਧਾਨ ਹਾਰੂਨ ਯੂਸੁਫ, ਦੇਵੇਂਦਰ ਯਾਦਵ ਤੇ ਰਾਜੇਸ਼ ਲਿਲੋਠੀਆ ਨੇ ਗਠਜੋੜ 'ਤੇ ਵਰਕਰਾਂ ਦਾ ਮੂਡ ਜਾਨਣ ਲਈ ਫੋਨ ਸਰਵੇਖਣ 'ਤੇ ਵਿਰੋਧ ਜ਼ਾਹਿਰ ਕੀਤਾ ਸੀ।

Epapers



Updates