• ਕੈਨੇਡਾ ਅਤੇ ਅਮਰੀਕਾ 'ਚ ਬਰਫੀਲੇ ਤੂਫਾਨ ਨੇ ਜਨ-ਜੀਵਨ ਕੀਤਾ ਪ੍ਰਭਾਵਿਤ           • ਕੈਨੇਡਾ ਕਾਰਬਨ ਟੈਕਸ ਨਾਲ ਦੇਸ਼ ਮੰਦਵਾੜੇ ਵਿੱਚ ਜਾ ਸਕਦਾ ਹੈ : ਫੋਰਡ           • ਜੀਟੀਏ ਟੈਕਸੀ ਫਰਾਡ ਘਪਲਾ ਆਇਆ ਸਾਹਮਣੇ, ਸੈਂਕੜੇ ਲੋਕਾਂ ਨੂੰ ਲੱਗਿਆ ਲੱਖਾਂ ਦਾ ਚੂਨਾ           • ਟੋਰਾਂਟੋ ਪੁਲਿਸ ਨੇ ਬਜਟ ਵਿੱਚ 30 ਮਿਲੀਅਨ ਡਾਲਰ ਦੇ ਵਾਧੇ ਨੂੰ ਦਿੱਤੀ ਮਨਜ਼ੂਰੀ           • ਮੈਂਗ ਦੀ ਹਵਾਲਗੀ ਬਾਰੇ ਮੇਰੇ ਤੋਂ ਗਲਤ ਬੋਲਿਆ ਗਿਆ : ਮੈਕੈਲਮ           • ਫੋਰਡ ਸਰਕਾਰ ਨੇ ਘੱਟ ਆਮਦਨ ਵਾਲੇ ਵਿਦਿਆਰਥੀਆਂ ਲਈ ਮੁਫਤ ਟਿਊਸ਼ਨ ਦੇ ਬਦਲ ਨੂੰ ਕੀਤਾ ਖ਼ਤਮ           • ਭਾਰੀ ਬਰਫਬਾਰੀ ਕਾਰਨ ਮੈਨੀਟੋਬਾ ਦੀਆਂ ਸੜਕਾਂ 'ਤੇ ਪਸਰੀ ਸੁੰਨ           • ਸਾਜਿ਼ਸ਼ ਤਹਿਤ ਨਿੱਕ ਗਹੂਨੀਆਂ ਨੂੰ ਬਦਨਾਮ ਕਰਨ ਵਾਲੇ ਪੁਲਿਸ ਅਧਿਕਾਰੀ ਖਿਲਾਫ ਕਾਰਵਾਈ           • ਇਲੈਕਟੋਰਲ ਸਿਸਟਮ ਵਿੱਚ ਸੁਧਾਰ ਲਈ ਫੈਡਰਲ ਸਰਕਾਰ ਨੇ ਕੀਤਾ ਨਵੇਂ ਮਾਪਦੰਡਾਂ ਦਾ ਖੁਲਾਸਾ           • ਰਹੱਸਮਈ ਬਿਮਾਰੀ ਕਾਰਨ ਕੈਨੇਡਾ ਨੇ ਕਿਊਬਾ ਵਿੱਚ ਅਮਲਾ ਘਟਾਉਣ ਦਾ ਕੀਤਾ ਫੈਸਲਾ           • ਚੋਣਾਂ ਵਿੱਚ ਦਖਲਅੰਦਾਜ਼ੀ ਨੂੰ ਰੋਕਣ ਲਈ ਨਵੇਂ ਮਾਪਦੰਡਾਂ ਦਾ ਖੁਲਾਸਾ ਕਰੇਗੀ ਫੈਡਰਲ ਸਰਕਾਰ          
View Details << Back    

ਐਸਐਨਸੀ-ਲਾਵਾਲਿਨ ਮਾਮਲੇ ਵਿੱਚ ਜਵਾਬ ਹਾਸਲ ਕਰਨ ਲਈ ਟੋਰੀਜ਼ ਨੇ ਲਾਂਚ ਕੀਤੀ ਮੈਰਾਥਨ ਵੋਟਿੰਗ

  

Share
  ਫੈਡਰਲ ਕੰਜ਼ਰਵੇਟਿਵਾਂ ਨੇ ਬੁੱਧਵਾਰ ਸ਼ਾਮ ਨੂੰ ਹਾਊਸ ਆਫ ਕਾਮਨਜ਼ ਵਿੱਚ ਮੈਰਾਥਨ ਵੋਟਿੰਗ ਸੈਸ਼ਨ ਲਾਂਚ ਕੀਤਾ ਤੇ ਆਖਿਆ ਕਿ ਐਸਐਨਸੀ-ਲਾਵਾਲਿਨ ਵਿਵਾਦ ਉੱਤੇ ਪਰਦਾ ਪਾਉਣ ਲਈ ਲਿਬਰਲਾਂ ਵੱਲੋਂ ਕੀਤੀਆਂ ਜਾ ਰਹੀਆਂ ਕੋਸਿ਼ਸ਼ਾਂ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ।
ਇੱਥੇ ਦੱਸਣਾ ਬਣਦਾ ਹੈ ਕਿ ਦਿਨ ਵੇਲੇ ਕੰਜ਼ਰਵੇਟਿਵਾਂ ਵੱਲੋਂ ਇਹ ਮਤਾ ਲਿਆਂਦਾ ਗਿਆ ਸੀ ਕਿ ਸਰਕਾਰ ਵੱਲੋਂ ਐਸਐਨਸੀ-ਲਾਵਾਲਿਨ ਮਾਮਲੇ ਵਿੱਚ ਵਿਲਸਨ ਰੇਅਬੋਲਡ ਦੀਆਂ ਉਨ੍ਹਾਂ ਟਿੱਪਣੀਆਂ ਦਾ ਨੋਟਿਸ ਲੈਣਾ ਬਣਦਾ ਸੀ ਜਿਸ ਵਿੱਚ ਉਨ੍ਹਾਂ ਹਾਊਸ ਦੀ ਨਿਆਂ ਕਮੇਟੀ ਸਾਹਮਣੇ ਪੇਸ਼ ਹੋ ਕੇ ਆਪਣਾ ਪੂਰਾ ਪੱਖ ਨਾ ਰੱਖਣ ਦਾ ਜਿ਼ਕਰ ਕੀਤਾ ਸੀ ਤੇ ਜਿਸ ਵਜ੍ਹਾ ਕਰਕੇ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ, ਪਰ ਇਸ ਮਤੇ ਖਿਲਾਫ ਵੋਟ ਪਾ ਕੇ ਲਿਬਰਲਾਂ ਨੇ ਇਸ ਨੂੰ ਖ਼ਤਮ ਕਰਨ ਦੀ ਕੋਸਿ਼ਸ਼ ਕੀਤੀ। ਇਸ ਤੋਂ ਬਾਅਦ ਹੀ ਕੰਜ਼ਰਵੇਟਿਵ ਮੈਰਾਥਨ ਸੈਸ਼ਨ ਲੈ ਕੇ ਆਏ।
ਕੰਜ਼ਰਵੇਟਿਵਾਂ ਵੱਲੋਂ ਪੇਸ਼ ਮਤੇ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੋਂ ਰੇਅਬੋਲਡ ਨੂੰ ਆਪਣਾ ਪੂਰਾ ਪੱਖ ਰੱਖਣ ਦੇਣ ਦੀ ਖੁੱਲ੍ਹ ਦੇਣ ਦੀ ਮੰਗ ਵੀ ਕੀਤੀ ਗਈ ਸੀ। ਪਰ ਬੁੱਧਵਾਰ ਰਾਤ ਨੂੰ ਇਸ ਮਤੇ ਨੂੰ ਸਿ਼ਕਸਤ ਦੇ ਦਿੱਤੀ ਗਈ। ਇਸ ਤੋਂ ਪਹਿਲਾਂ ਵੀ ਇਸ ਮੁੱਦੇ ਉੱਤੇ ਕੰਜ਼ਰਵੇਟਿਵਾਂ ਤੇ ਐਨਡੀਪੀ ਵੱਲੋਂ ਲਿਆਂਦੇ ਗਏ ਕਈ ਹੋਰਨਾਂ ਮਤਿਆਂ ਨੂੰ ਲਿਬਰਲਾਂ ਵੱਲੋਂ ਨਕਾਰਿਆ ਜਾਂਦਾ ਰਿਹਾ ਹੈ। ਇਸ ਤੋਂ ਬਾਅਦ ਮੈਰਾਥਨ ਵੋਟਿੰਗ ਸ਼ੁਰੂ ਹੋ ਗਈ। ਬੁੱਧਵਾਰ ਸਵੇਰੇ ਆਪਣੇ ਕਾਕਸ ਨੂੰ ਸੰਬੋਧਨ ਕਰਦਿਆਂ ਕੰਜ਼ਰਵੇਟਿਵ ਆਗੂ ਐਂਡਰਿਊ ਸ਼ੀਅਰ ਨੇ ਆਖਿਆ ਕਿ ਉਹ ਇਸ ਗੱਲ ਦਾ ਵਾਅਦਾ ਕਰਦੇ ਹਨ ਕਿ ਐਸਐਨਸੀ-ਲਾਵਾਲਿਨ ਮਾਮਲੇ ਵਿੱਚ ਜਵਾਬ ਹਾਸਲ ਕਰਨ ਲਈ ਜੋ ਕੁੱਝ ਵੀ ਉਨ੍ਹਾਂ ਦੇ ਵੱਸ ਵਿੱਚ ਹੋਵੇਗਾ ਉਹ ਕਰਨਗੇ।

Epapers



Updates