• ਕੈਨੇਡਾ ਅਤੇ ਅਮਰੀਕਾ 'ਚ ਬਰਫੀਲੇ ਤੂਫਾਨ ਨੇ ਜਨ-ਜੀਵਨ ਕੀਤਾ ਪ੍ਰਭਾਵਿਤ           • ਕੈਨੇਡਾ ਕਾਰਬਨ ਟੈਕਸ ਨਾਲ ਦੇਸ਼ ਮੰਦਵਾੜੇ ਵਿੱਚ ਜਾ ਸਕਦਾ ਹੈ : ਫੋਰਡ           • ਜੀਟੀਏ ਟੈਕਸੀ ਫਰਾਡ ਘਪਲਾ ਆਇਆ ਸਾਹਮਣੇ, ਸੈਂਕੜੇ ਲੋਕਾਂ ਨੂੰ ਲੱਗਿਆ ਲੱਖਾਂ ਦਾ ਚੂਨਾ           • ਟੋਰਾਂਟੋ ਪੁਲਿਸ ਨੇ ਬਜਟ ਵਿੱਚ 30 ਮਿਲੀਅਨ ਡਾਲਰ ਦੇ ਵਾਧੇ ਨੂੰ ਦਿੱਤੀ ਮਨਜ਼ੂਰੀ           • ਮੈਂਗ ਦੀ ਹਵਾਲਗੀ ਬਾਰੇ ਮੇਰੇ ਤੋਂ ਗਲਤ ਬੋਲਿਆ ਗਿਆ : ਮੈਕੈਲਮ           • ਫੋਰਡ ਸਰਕਾਰ ਨੇ ਘੱਟ ਆਮਦਨ ਵਾਲੇ ਵਿਦਿਆਰਥੀਆਂ ਲਈ ਮੁਫਤ ਟਿਊਸ਼ਨ ਦੇ ਬਦਲ ਨੂੰ ਕੀਤਾ ਖ਼ਤਮ           • ਭਾਰੀ ਬਰਫਬਾਰੀ ਕਾਰਨ ਮੈਨੀਟੋਬਾ ਦੀਆਂ ਸੜਕਾਂ 'ਤੇ ਪਸਰੀ ਸੁੰਨ           • ਸਾਜਿ਼ਸ਼ ਤਹਿਤ ਨਿੱਕ ਗਹੂਨੀਆਂ ਨੂੰ ਬਦਨਾਮ ਕਰਨ ਵਾਲੇ ਪੁਲਿਸ ਅਧਿਕਾਰੀ ਖਿਲਾਫ ਕਾਰਵਾਈ           • ਇਲੈਕਟੋਰਲ ਸਿਸਟਮ ਵਿੱਚ ਸੁਧਾਰ ਲਈ ਫੈਡਰਲ ਸਰਕਾਰ ਨੇ ਕੀਤਾ ਨਵੇਂ ਮਾਪਦੰਡਾਂ ਦਾ ਖੁਲਾਸਾ           • ਰਹੱਸਮਈ ਬਿਮਾਰੀ ਕਾਰਨ ਕੈਨੇਡਾ ਨੇ ਕਿਊਬਾ ਵਿੱਚ ਅਮਲਾ ਘਟਾਉਣ ਦਾ ਕੀਤਾ ਫੈਸਲਾ           • ਚੋਣਾਂ ਵਿੱਚ ਦਖਲਅੰਦਾਜ਼ੀ ਨੂੰ ਰੋਕਣ ਲਈ ਨਵੇਂ ਮਾਪਦੰਡਾਂ ਦਾ ਖੁਲਾਸਾ ਕਰੇਗੀ ਫੈਡਰਲ ਸਰਕਾਰ          
View Details << Back    

ਹਰਭਜਨ ਦੀ ਫਿਰਕੀ ਦੇ ਜਾਲ ਚ ਫਸਕੇ ਇੰਝ ਆਊਟ ਹੋਏ RCB ਦੇ ਇਹ ਵੱਡੇ-ਵੱਡੇ ਸਿਕੰਦਰ

  

Share
  
ਆਈ.ਪੀ.ਐੱਲ 2019 ਦਾ ਆਗਾਜ਼ 23 ਮਾਰਚ ਨੂੰ ਹੋ ਗਿਆ ਹੈ। ਪਹਿਲਾ ਮੈਚ ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਚੇਨਈ ਸੁਪਰਕਿੰਗਜ਼ ਵਿਚਾਲੇ ਖੇਡਿਆ ਗਿਆ। ਇਸ ਮੈਚ 'ਚ ਚੇਨਈ ਨੇ ਆਰ.ਸੀ.ਬੀ. ਨੂੰ 7 ਵਿਕਟਾਂ ਨਾਲ ਹਰਾ ਦਿੱਤਾ ਅਤੇ ਇਸ ਸਫਰ ਦੀ ਸ਼ੁਰੂਆਤ ਜਿੱਤ ਨਾਲ ਕੀਤੀ । ਇਸ ਮੈਚ 'ਚ ਮੈਨ ਆਫ ਦਿ ਮੈਚ ਰਹੇ ਹਰਭਜਨ ਸਿੰਘ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਆਪਣੀ ਫਿਰਕੀ ਦਾ ਕਹਿਰ ਵਰ੍ਹਾਇਆ ਅਤੇ 4 ਓਵਰਾਂ 'ਚ ਉਨ੍ਹਾਂ ਨੇ 20 ਦੌੜਾਂ ਦੇ ਕੇ 3 ਅਹਿਮ ਵਿਕਟ ਲਏ ਅਤੇ ਟੀਮ ਦੀ ਜਿੱਤ 'ਚ ਅਹਿਮ ਭੂਮਿਕਾ ਨਿਭਾਈ।ਹਰਭਜਨ ਨੇ ਬੈਂਗਲੁਰੂ ਦੇ ਤਿੰਨ ਸਭ ਤੋਂ ਧਾਕੜ ਬੱਲੇਬਾਜ਼ਾਂ ਨੂੰ ਪਵੇਲੀਅਨ ਦਾ ਰਸਤਾ ਦਿਖਾਇਆ। ਹਰਭਜਨ ਸਿੰਘ ਨੇ ਕਪਤਾਨ ਕੋਹਲੀ ਸਮੇਤ, ਮੋਈਨ ਅਲੀ ਅਤੇ 360 ਡਿਗਰੀ ਬੱਲੇਬਾਜ਼ ਏ.ਬੀ. ਡਿਵੀਲੀਅਰਸ ਦੇ ਵਿਕਟ ਝਟਕਾਏ। ਬੈਂਗਲੁਰੂ ਵੱਲੋਂ ਪਾਰੀ ਦਾ ਆਗਾਜ਼ ਕਰਨ ਉਤਰੇ ਵਿਰਾਟ ਕੋਹਲੀ ਦਾ ਵਿਕਟ ਆਫ ਸਪਿਨਰ ਹਰਭਜਨ ਸਿੰਘ ਨੇ ਲਿਆ। ਉਨ੍ਹਾਂ ਦੀ ਗੇਂਦ 'ਤੇ ਵੱਡਾ ਸ਼ਾਟ ਖੇਡਣ ਦੇ ਚੱਕਰ 'ਚ ਵਿਰਾਟ ਨੇ ਜਡੇਜਾ ਨੂੰ ਕੈਚ ਫੜਾ ਦਿੱਤਾ। ਇਸ ਤੋਂ ਬਾਅਦ ਹਰਭਜਨ ਨੇ ਆਪਣੀ ਹੀ ਗੇਂਦ 'ਤੇ ਮੋਈਨ ਅਲੀ ਦਾ ਕੈਚ ਫੜਿਆ ਅਤੇ ਉਸ ਤੋਂ ਬਾਅਦ ਡਿਵਿਲੀਅਰਸ ਨੂੰ ਜਡੇਜਾ ਦੇ ਹੱਥੋਂ ਆਊਟ ਕਰਾਇਆ।

Epapers



Updates