• ਕੈਨੇਡਾ ਅਤੇ ਅਮਰੀਕਾ 'ਚ ਬਰਫੀਲੇ ਤੂਫਾਨ ਨੇ ਜਨ-ਜੀਵਨ ਕੀਤਾ ਪ੍ਰਭਾਵਿਤ           • ਕੈਨੇਡਾ ਕਾਰਬਨ ਟੈਕਸ ਨਾਲ ਦੇਸ਼ ਮੰਦਵਾੜੇ ਵਿੱਚ ਜਾ ਸਕਦਾ ਹੈ : ਫੋਰਡ           • ਜੀਟੀਏ ਟੈਕਸੀ ਫਰਾਡ ਘਪਲਾ ਆਇਆ ਸਾਹਮਣੇ, ਸੈਂਕੜੇ ਲੋਕਾਂ ਨੂੰ ਲੱਗਿਆ ਲੱਖਾਂ ਦਾ ਚੂਨਾ           • ਟੋਰਾਂਟੋ ਪੁਲਿਸ ਨੇ ਬਜਟ ਵਿੱਚ 30 ਮਿਲੀਅਨ ਡਾਲਰ ਦੇ ਵਾਧੇ ਨੂੰ ਦਿੱਤੀ ਮਨਜ਼ੂਰੀ           • ਮੈਂਗ ਦੀ ਹਵਾਲਗੀ ਬਾਰੇ ਮੇਰੇ ਤੋਂ ਗਲਤ ਬੋਲਿਆ ਗਿਆ : ਮੈਕੈਲਮ           • ਫੋਰਡ ਸਰਕਾਰ ਨੇ ਘੱਟ ਆਮਦਨ ਵਾਲੇ ਵਿਦਿਆਰਥੀਆਂ ਲਈ ਮੁਫਤ ਟਿਊਸ਼ਨ ਦੇ ਬਦਲ ਨੂੰ ਕੀਤਾ ਖ਼ਤਮ           • ਭਾਰੀ ਬਰਫਬਾਰੀ ਕਾਰਨ ਮੈਨੀਟੋਬਾ ਦੀਆਂ ਸੜਕਾਂ 'ਤੇ ਪਸਰੀ ਸੁੰਨ           • ਸਾਜਿ਼ਸ਼ ਤਹਿਤ ਨਿੱਕ ਗਹੂਨੀਆਂ ਨੂੰ ਬਦਨਾਮ ਕਰਨ ਵਾਲੇ ਪੁਲਿਸ ਅਧਿਕਾਰੀ ਖਿਲਾਫ ਕਾਰਵਾਈ           • ਇਲੈਕਟੋਰਲ ਸਿਸਟਮ ਵਿੱਚ ਸੁਧਾਰ ਲਈ ਫੈਡਰਲ ਸਰਕਾਰ ਨੇ ਕੀਤਾ ਨਵੇਂ ਮਾਪਦੰਡਾਂ ਦਾ ਖੁਲਾਸਾ           • ਰਹੱਸਮਈ ਬਿਮਾਰੀ ਕਾਰਨ ਕੈਨੇਡਾ ਨੇ ਕਿਊਬਾ ਵਿੱਚ ਅਮਲਾ ਘਟਾਉਣ ਦਾ ਕੀਤਾ ਫੈਸਲਾ           • ਚੋਣਾਂ ਵਿੱਚ ਦਖਲਅੰਦਾਜ਼ੀ ਨੂੰ ਰੋਕਣ ਲਈ ਨਵੇਂ ਮਾਪਦੰਡਾਂ ਦਾ ਖੁਲਾਸਾ ਕਰੇਗੀ ਫੈਡਰਲ ਸਰਕਾਰ          
View Details << Back    

ਹੁਣ ਪਬਲਿਕ ਸੈਕਟਰ ਦੀਆਂ ਤਨਖਾਹਾਂ ਵਿੱਚ ਵਾਧਿਆਂ ਉੱਤੇ ਰੋਕ ਲਾਉਣ ਬਾਰੇ ਵਿਚਾਰ ਕਰ ਰਹੀ ਹੈ ਫੋਰਡ ਸਰਕਾਰ

  

Share
  ਟੋਰਾਂਟੋ,: ਪ੍ਰੋਗਰੈਸਿਵ ਕੰਜ਼ਰਵੇਟਿਵ ਸਰਕਾਰ ਬਜਟ ਨੂੰ ਸੰਤੁਲਿਤ ਕਰਨ ਲਈ ਹਰ ਰਾਹ ਅਖ਼ਤਿਆਰ ਕਰਨ ਲਈ ਤਿਆਰ ਹੈ। ਹੁਣ ਸਰਕਾਰ ਦੀ ਅੱਖ ਪਬਲਿਕ ਸੈਕਟਰ ਦੇ ਵਰਕਰਾਂ ਦੇ ਭੱਤਿਆਂ ਉੱਤੇ ਟਿਕੀ ਹੋਈ ਹੈ। ਤਨਖਾਹਾਂ ਵਿੱਚ ਵਾਧਿਆਂ ਉੱਤੇ ਵੀ ਸਰਕਾਰ ਰੋਕ ਲਾ ਸਕਦੀ ਹੈ ਜਾਂ ਇਨ੍ਹਾਂ ਵਾਧਿਆਂ ਨੂੰ ਸੀਮਤ ਕੀਤਾ ਜਾ ਸਕਦਾ ਹੈ।
ਖਜ਼ਾਨਾ ਬੋਰਡ ਦੇ ਪ੍ਰੈਜ਼ੀਡੈਂਟ ਪੀਟਰ ਬੈਥਲੈਨਫਾਲਵੀ ਵੱਲੋਂ ਵੀਰਵਾਰ ਨੂੰ ਬਜਟ ਤੋਂ ਪਹਿਲਾਂ ਵਾਲਾ ਭਾਸ਼ਣ ਦਿੱਤਾ ਗਿਆ। 13.5 ਬਿਲੀਅਨ ਡਾਲਰ ਦੇ ਘਾਟੇ ਨੂੰ ਖ਼ਤਮ ਕਰਨ ਲਈ ਉਨ੍ਹਾਂ ਪਬਲਿਕ ਸੈਂਟਰ ਨੂੰ ਦਿੱਤੀ ਜਾਣ ਵਾਲੀ ਛੋਟ ਦੀ ਕੋਈ ਗੱਲ ਹੀ ਨਹੀਂ ਕੀਤੀ। ਸਗੋਂ ਉਨ੍ਹਾਂ ਆਖਿਆ ਕਿ ਜਦੋਂ ਅਸੀਂ ਖਰਚਿਆਂ ਨੂੰ ਨੱਥ ਪਾਉਣ ਜਾਂ ਖਰਚਿਆਂ ਨੂੰ ਮੈਨੇਜ ਕਰਨ ਦੀ ਗੱਲ ਕਰਦੇ ਹਾਂ ਤਾਂ ਸਾਨੂੰ ਇਹ ਵੀ ਚੇਤੇ ਰੱਖਣਾ ਚਾਹੀਦਾ ਹੈ ਕਿ ਇਸ ਦਾ ਧੁਰਾ ਪਬਲਿਕ ਸੈਕਟਰ ਨੂੰ ਦਿੱਤੀ ਜਾਣ ਵਾਲੀ ਛੋਟ ਹੈ।
ਉਨ੍ਹਾਂ ਆਖਿਆ ਕਿ ਹਰ ਸਾਲ ਪਬਲਿਕ ਸੈਕਟਰ ਨੂੰ ਦਿੱਤੀ ਜਾਣ ਵਾਲੀ ਛੋਟ ਉੱਤੇ 72 ਬਿਲੀਅਨ ਡਾਲਰ ਖਰਚ ਹੁੰਦਾ ਹੈ। ਪਬਲਿਕ ਸੈਕਟਰ ਇੰਪਲਾਇਰਜ਼ ਤੇ ਬਾਰਗੇਨਿੰਗ ਏਜੰਟਾਂ ਨੂੰ ਵੀਰਵਾਰ ਨੂੰ ਸੱਦਾ ਦੇ ਕੇ ਸਰਕਾਰ ਨਾਲ ਸਲਾਹ ਮਸ਼ਵਰੇ ਲਈ ਸੱਦਿਆ ਗਿਆ। ਇਨ੍ਹਾਂ ਵਿੱਚ ਅਧਿਆਪਕਾਂ, ਪ੍ਰੋਫੈਸਰਜ਼, ਨਰਸਾਂ, ਕ੍ਰਾਊਨ ਅਟਾਰਨੀਜ਼, ਪ੍ਰੋਵਿੰਸ਼ੀਅਲ ਪੁਲਿਸ ਅਧਿਕਾਰੀਆਂ, ਪਾਵਰ ਵਰਕਰਜ਼ ਤੇ ਹਜ਼ਾਰਾਂ ਦੀ ਗਿਣਤੀ ਵਿੱਚ ਹੋਰ ਪਬਲਿਕ ਸੈਕਟਰ ਸਟਾਫ ਸ਼ਾਮਲ ਸੀ।

Epapers



Updates