• ਕੈਨੇਡਾ ਅਤੇ ਅਮਰੀਕਾ 'ਚ ਬਰਫੀਲੇ ਤੂਫਾਨ ਨੇ ਜਨ-ਜੀਵਨ ਕੀਤਾ ਪ੍ਰਭਾਵਿਤ           • ਕੈਨੇਡਾ ਕਾਰਬਨ ਟੈਕਸ ਨਾਲ ਦੇਸ਼ ਮੰਦਵਾੜੇ ਵਿੱਚ ਜਾ ਸਕਦਾ ਹੈ : ਫੋਰਡ           • ਜੀਟੀਏ ਟੈਕਸੀ ਫਰਾਡ ਘਪਲਾ ਆਇਆ ਸਾਹਮਣੇ, ਸੈਂਕੜੇ ਲੋਕਾਂ ਨੂੰ ਲੱਗਿਆ ਲੱਖਾਂ ਦਾ ਚੂਨਾ           • ਟੋਰਾਂਟੋ ਪੁਲਿਸ ਨੇ ਬਜਟ ਵਿੱਚ 30 ਮਿਲੀਅਨ ਡਾਲਰ ਦੇ ਵਾਧੇ ਨੂੰ ਦਿੱਤੀ ਮਨਜ਼ੂਰੀ           • ਮੈਂਗ ਦੀ ਹਵਾਲਗੀ ਬਾਰੇ ਮੇਰੇ ਤੋਂ ਗਲਤ ਬੋਲਿਆ ਗਿਆ : ਮੈਕੈਲਮ           • ਫੋਰਡ ਸਰਕਾਰ ਨੇ ਘੱਟ ਆਮਦਨ ਵਾਲੇ ਵਿਦਿਆਰਥੀਆਂ ਲਈ ਮੁਫਤ ਟਿਊਸ਼ਨ ਦੇ ਬਦਲ ਨੂੰ ਕੀਤਾ ਖ਼ਤਮ           • ਭਾਰੀ ਬਰਫਬਾਰੀ ਕਾਰਨ ਮੈਨੀਟੋਬਾ ਦੀਆਂ ਸੜਕਾਂ 'ਤੇ ਪਸਰੀ ਸੁੰਨ           • ਸਾਜਿ਼ਸ਼ ਤਹਿਤ ਨਿੱਕ ਗਹੂਨੀਆਂ ਨੂੰ ਬਦਨਾਮ ਕਰਨ ਵਾਲੇ ਪੁਲਿਸ ਅਧਿਕਾਰੀ ਖਿਲਾਫ ਕਾਰਵਾਈ           • ਇਲੈਕਟੋਰਲ ਸਿਸਟਮ ਵਿੱਚ ਸੁਧਾਰ ਲਈ ਫੈਡਰਲ ਸਰਕਾਰ ਨੇ ਕੀਤਾ ਨਵੇਂ ਮਾਪਦੰਡਾਂ ਦਾ ਖੁਲਾਸਾ           • ਰਹੱਸਮਈ ਬਿਮਾਰੀ ਕਾਰਨ ਕੈਨੇਡਾ ਨੇ ਕਿਊਬਾ ਵਿੱਚ ਅਮਲਾ ਘਟਾਉਣ ਦਾ ਕੀਤਾ ਫੈਸਲਾ           • ਚੋਣਾਂ ਵਿੱਚ ਦਖਲਅੰਦਾਜ਼ੀ ਨੂੰ ਰੋਕਣ ਲਈ ਨਵੇਂ ਮਾਪਦੰਡਾਂ ਦਾ ਖੁਲਾਸਾ ਕਰੇਗੀ ਫੈਡਰਲ ਸਰਕਾਰ          
View Details << Back    

ਜੈਕਾਰਾ ਛੱਡ ਟਰੂਡੋ ਨੇ ਸਾਰਿਆਂ ਨੂੰ ਦਿੱਤੀਆਂ ਵਿਸਾਖੀਆਂ ਦੀਆਂ ਵਧਾਈਆਂ

  

Share
  
ਓਟਾਵਾ - ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵਿਸਾਖੀ ਦੇ ਮੌਕੇ ਦੁਨੀਆ 'ਚ ਵੱਸ ਰਹੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ 'ਤੇ ਇਕ ਵੀਡੀਓ ਜਾਰੀ ਕਰ ਕਿਹਾ, 'ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ। ਹੈਪੀ ਵਿਸਾਖੀ ਸਾਰਿਆਂ ਨੂੰ। 320 ਸਾਲ ਪਹਿਲਾਂ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦਾ ਸਥਾਪਨਾ ਕੀਤੀ ਸੀ। ਇਹ ਦਿਨ ਸਿੱਖੀ ਇਤਿਹਾਸ 'ਚ ਸਭ ਤੋਂ ਅਹਿਮ ਦਿਨ ਹੈ। ਇਹ ਸਾਲ ਵੀ ਸਿੱਖ ਭਾਈਚਾਰੇ ਲਈ ਸਭ ਤੋਂ ਮਹੱਤਵਪੂਰਣ ਰਹੇਗਾ, ਕਿਉਂਕਿ 15 ਅਪ੍ਰੈਲ ਨੂੰ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਜਨਮ ਦਿਹਾੜਾ ਪੂਰੀ ਦੁਨੀਆ 'ਚ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਵਿਸਾਖੀ ਇਕ ਅਜਿਹਾ ਮੌਕਾ ਹੈ ਜਦੋਂ ਅਸੀਂ ਆਪਣੇ ਪਿਆਰਿਆਂ ਨਾਲ ਗੁਰੂਦੁਆਰਿਆਂ ਅਤੇ ਨਗਰ ਕੀਰਤਨਾਂ 'ਚ ਇਕੱਠੇ ਹੋ ਜਸ਼ਨ ਮਨਾਉਂਦੇ ਹੋ। ਮੈਂ ਆਪਣੇ ਪਰਿਵਾਰ ਵੱਲੋਂ ਦੁਨੀਆ ਭਰ 'ਚ ਵੱਸਦੇ ਸਿੱਖਾਂ ਨੂੰ ਵਿਸਾਖੀ ਦੀਆਂ ਮੁਬਾਰਕਾਂ ਦਿੰਦਾ ਹਾਂ। ਵੀਡੀਓ ਦੇ ਆਖਿਰ 'ਚ ਉਨ੍ਹਾਂ ਨੇ ਪੰਜਾਬੀ 'ਚ 'ਵਿਸਾਖੀ ਦੀਆਂ ਲੱਖ-ਲੱਖ ਵਧੀਆਂ ਦਿੱਤੀਆਂ ਅਤੇ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਦਾ ਜੈਕਾਰਾ ਛੱਡਿਆ।
ਇਸ ਤੋਂ ਪਹਿਲਾਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੇ ਮੰਤਰੀ ਹਰਜੀਤ ਸੱਜਣ ਨੇ ਵੈਨਕੂਵਰ 'ਚ ਹੋਈ ਵਿਸਾਖੀ ਪਰੇਡ 'ਚ ਹਿੱਸਾ ਲਿਆ।

Epapers



Updates