• ਕੈਨੇਡਾ ਅਤੇ ਅਮਰੀਕਾ 'ਚ ਬਰਫੀਲੇ ਤੂਫਾਨ ਨੇ ਜਨ-ਜੀਵਨ ਕੀਤਾ ਪ੍ਰਭਾਵਿਤ           • ਕੈਨੇਡਾ ਕਾਰਬਨ ਟੈਕਸ ਨਾਲ ਦੇਸ਼ ਮੰਦਵਾੜੇ ਵਿੱਚ ਜਾ ਸਕਦਾ ਹੈ : ਫੋਰਡ           • ਜੀਟੀਏ ਟੈਕਸੀ ਫਰਾਡ ਘਪਲਾ ਆਇਆ ਸਾਹਮਣੇ, ਸੈਂਕੜੇ ਲੋਕਾਂ ਨੂੰ ਲੱਗਿਆ ਲੱਖਾਂ ਦਾ ਚੂਨਾ           • ਟੋਰਾਂਟੋ ਪੁਲਿਸ ਨੇ ਬਜਟ ਵਿੱਚ 30 ਮਿਲੀਅਨ ਡਾਲਰ ਦੇ ਵਾਧੇ ਨੂੰ ਦਿੱਤੀ ਮਨਜ਼ੂਰੀ           • ਮੈਂਗ ਦੀ ਹਵਾਲਗੀ ਬਾਰੇ ਮੇਰੇ ਤੋਂ ਗਲਤ ਬੋਲਿਆ ਗਿਆ : ਮੈਕੈਲਮ           • ਫੋਰਡ ਸਰਕਾਰ ਨੇ ਘੱਟ ਆਮਦਨ ਵਾਲੇ ਵਿਦਿਆਰਥੀਆਂ ਲਈ ਮੁਫਤ ਟਿਊਸ਼ਨ ਦੇ ਬਦਲ ਨੂੰ ਕੀਤਾ ਖ਼ਤਮ           • ਭਾਰੀ ਬਰਫਬਾਰੀ ਕਾਰਨ ਮੈਨੀਟੋਬਾ ਦੀਆਂ ਸੜਕਾਂ 'ਤੇ ਪਸਰੀ ਸੁੰਨ           • ਸਾਜਿ਼ਸ਼ ਤਹਿਤ ਨਿੱਕ ਗਹੂਨੀਆਂ ਨੂੰ ਬਦਨਾਮ ਕਰਨ ਵਾਲੇ ਪੁਲਿਸ ਅਧਿਕਾਰੀ ਖਿਲਾਫ ਕਾਰਵਾਈ           • ਇਲੈਕਟੋਰਲ ਸਿਸਟਮ ਵਿੱਚ ਸੁਧਾਰ ਲਈ ਫੈਡਰਲ ਸਰਕਾਰ ਨੇ ਕੀਤਾ ਨਵੇਂ ਮਾਪਦੰਡਾਂ ਦਾ ਖੁਲਾਸਾ           • ਰਹੱਸਮਈ ਬਿਮਾਰੀ ਕਾਰਨ ਕੈਨੇਡਾ ਨੇ ਕਿਊਬਾ ਵਿੱਚ ਅਮਲਾ ਘਟਾਉਣ ਦਾ ਕੀਤਾ ਫੈਸਲਾ           • ਚੋਣਾਂ ਵਿੱਚ ਦਖਲਅੰਦਾਜ਼ੀ ਨੂੰ ਰੋਕਣ ਲਈ ਨਵੇਂ ਮਾਪਦੰਡਾਂ ਦਾ ਖੁਲਾਸਾ ਕਰੇਗੀ ਫੈਡਰਲ ਸਰਕਾਰ          
View Details << Back    

ਭਾਜਪਾ ਨੇ 20ਵੀਂ ਲਿਸਟ ਕੀਤੀ ਜਾਰੀ, ਹਿਸਾਰ ਤੋਂ IAS ਅਧਿਕਾਰੀ ਬਰਜੇਂਦਰ ਸਿੰਘ ਨੂੰ ਮਿਲੀ ਟਿਕਟ

  

Share
  
ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ ਆਪਣੇ ਉਮੀਦਵਾਰਾਂ ਲਈ ਇੱਕ ਹੋਰ ਲਿਸਟ ਜਾਰੀ ਕੀਤੀ ਗਈ ਹੈ। ਭਾਜਪਾ ਦੀ ਇਸ 20ਵੀਂ ਲਿਸਟ 'ਚ ਲੋਕ ਸਭਾ ਦੇ 6 ਉਮੀਦਵਾਰਾਂ ਦੇ ਨਾਵਾਂ ਬਾਰੇ ਐਲਾਨ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਪੱਛਮੀ ਬੰਗਾਲ 'ਚ ਵਿਧਾਨ ਸਭਾ ਲਈ ਇੱਕ ਉਮੀਦਵਾਰ ਦੇ ਨਾਂ ਵੀ ਐਲਾਨਿਆ ਗਿਆ ਹੈ।

ਬਰਜੇਂਦਰ ਸਿੰਘ-
ਭਾਰਤੀ ਜਨਤਾ ਪਾਰਟੀ 20ਵੀਂ ਉਮੀਦਵਾਰਾਂ ਦੀ ਲਿਸਟ 'ਚ ਹਰਿਆਣਾ ਦੇ ਹਿਸਾਰ ਤੋਂ ਬਰਜੇਂਦਰ ਸਿੰਘ ਨੂੰ ਟਿਕਟ ਦਿੱਤਾ ਗਿਆ ਹੈ। ਦੱਸਿਆ ਜਾਂਦਾ ਹੈ ਕਿ ਬਰਜੇਂਦਰ ਸਿੰਘ ਕੇਂਦਰੀ ਇਸਪਾਤ ਮੰਤਰੀ ਚੌਧਰੀ ਬਰਿੰਦਰ ਸਿੰਘ ਦਾ ਬੇਟਾ ਹੈ, ਜਿਨ੍ਹਾਂ ਨੇ ਅੱਜ ਹੀ ਅਸਤੀਫੇ ਦਾ ਐਲਾਨ ਕੀਤਾ ਹੈ। ਬਰਜੇਂਦਰ ਸਿੰਘ ਆਈ. ਏ. ਐੱਸ. ਅਧਿਕਾਰੀ ਹੈ।

ਚੌਧਰੀ ਬਰਿੰਦਰ ਸਿੰਘ-
ਇਸ ਤੋਂ ਇਲਾਵਾ ਬਰਿੰਦਰ ਸਿੰਧ ਪੰਜ ਵਾਰ 1977, 1982, 1994 , 1996 ਅਤੇ 2005 'ਚ ਉਚਾਨਾ ਵਿਧਾਨ ਸਭਾ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ 3 ਵਾਰ ਸੂਬੇ 'ਚ ਸਰਕਾਰ ਦੇ ਮੰਤਰੀ ਵੀ ਰਹਿ ਚੁੱਕੇ ਹਨ। 2010 'ਚ ਕਾਂਗਰਸ ਪਾਰਟੀ ਤੋਂ ਰਾਜਸਭਾ ਮੈਂਬਰ ਬਣੇ ਸੀ ਪਰ 2014 'ਚ ਕਾਂਗਰਸ ਛੱਡ ਰਾਜ ਸਭਾ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਭਾਜਪਾ 'ਚ ਸ਼ਾਮਲ ਹੋ ਗਏ ਸੀ ਪਰ ਜੂਨ 2016 'ਚ ਭਾਜਪਾ ਨੇ ਦੋਬਾਰਾ ਰਾਜ ਸਭਾ 'ਚ ਭੇਜ ਦਿੱਤਾ ਸੀ।

Epapers



Updates