• ਕੈਨੇਡਾ ਅਤੇ ਅਮਰੀਕਾ 'ਚ ਬਰਫੀਲੇ ਤੂਫਾਨ ਨੇ ਜਨ-ਜੀਵਨ ਕੀਤਾ ਪ੍ਰਭਾਵਿਤ           • ਕੈਨੇਡਾ ਕਾਰਬਨ ਟੈਕਸ ਨਾਲ ਦੇਸ਼ ਮੰਦਵਾੜੇ ਵਿੱਚ ਜਾ ਸਕਦਾ ਹੈ : ਫੋਰਡ           • ਜੀਟੀਏ ਟੈਕਸੀ ਫਰਾਡ ਘਪਲਾ ਆਇਆ ਸਾਹਮਣੇ, ਸੈਂਕੜੇ ਲੋਕਾਂ ਨੂੰ ਲੱਗਿਆ ਲੱਖਾਂ ਦਾ ਚੂਨਾ           • ਟੋਰਾਂਟੋ ਪੁਲਿਸ ਨੇ ਬਜਟ ਵਿੱਚ 30 ਮਿਲੀਅਨ ਡਾਲਰ ਦੇ ਵਾਧੇ ਨੂੰ ਦਿੱਤੀ ਮਨਜ਼ੂਰੀ           • ਮੈਂਗ ਦੀ ਹਵਾਲਗੀ ਬਾਰੇ ਮੇਰੇ ਤੋਂ ਗਲਤ ਬੋਲਿਆ ਗਿਆ : ਮੈਕੈਲਮ           • ਫੋਰਡ ਸਰਕਾਰ ਨੇ ਘੱਟ ਆਮਦਨ ਵਾਲੇ ਵਿਦਿਆਰਥੀਆਂ ਲਈ ਮੁਫਤ ਟਿਊਸ਼ਨ ਦੇ ਬਦਲ ਨੂੰ ਕੀਤਾ ਖ਼ਤਮ           • ਭਾਰੀ ਬਰਫਬਾਰੀ ਕਾਰਨ ਮੈਨੀਟੋਬਾ ਦੀਆਂ ਸੜਕਾਂ 'ਤੇ ਪਸਰੀ ਸੁੰਨ           • ਸਾਜਿ਼ਸ਼ ਤਹਿਤ ਨਿੱਕ ਗਹੂਨੀਆਂ ਨੂੰ ਬਦਨਾਮ ਕਰਨ ਵਾਲੇ ਪੁਲਿਸ ਅਧਿਕਾਰੀ ਖਿਲਾਫ ਕਾਰਵਾਈ           • ਇਲੈਕਟੋਰਲ ਸਿਸਟਮ ਵਿੱਚ ਸੁਧਾਰ ਲਈ ਫੈਡਰਲ ਸਰਕਾਰ ਨੇ ਕੀਤਾ ਨਵੇਂ ਮਾਪਦੰਡਾਂ ਦਾ ਖੁਲਾਸਾ           • ਰਹੱਸਮਈ ਬਿਮਾਰੀ ਕਾਰਨ ਕੈਨੇਡਾ ਨੇ ਕਿਊਬਾ ਵਿੱਚ ਅਮਲਾ ਘਟਾਉਣ ਦਾ ਕੀਤਾ ਫੈਸਲਾ           • ਚੋਣਾਂ ਵਿੱਚ ਦਖਲਅੰਦਾਜ਼ੀ ਨੂੰ ਰੋਕਣ ਲਈ ਨਵੇਂ ਮਾਪਦੰਡਾਂ ਦਾ ਖੁਲਾਸਾ ਕਰੇਗੀ ਫੈਡਰਲ ਸਰਕਾਰ          
View Details << Back    

ਪਰਮੀਸ਼ ਵਰਮਾ ਤੇ ਵਾਮਿਕਾ ਗੱਬੀ ਕਰਨਗੇ 'ਦਿਲ ਦੀਆਂ ਗੱਲਾਂ'–ਸੁਰਜੀਤ ਜੱਸਲ 9814607737

  

Share
  
ਮਾਡਲਿਗ ਤੋਂ ਫ਼ਿਲਮ ਅਦਾਕਾਰੀ ਵੱਲ ਆਇਆ ਪਰਮੀਸ ਵਰਮਾ ਆਪਣੀ ਪਲੇਠੀ ਫ਼ਿਲਮ ਰੌਕੀ ਮੈਟਲ' ਤੋਂ ਬਾਅਦ ਹੁਣ ਖੂਬਸੁਰਤ ਅਦਾਕਾਰਾ ਵਾਮਿਕਾ ਗੱਬੀ ਨਾਲ 'ਦਿਲ ਦੀਆਂ ਗੱਲਾਂ' ਕਰਨ ਆ ਰਿਹਾ ਹੈ। ਸਪੀਡ ਰਿਕਾਰਡਜ਼, ਪਿਟਾਰਾ ਟਾਕੀਜ਼ ਅਤੇ ਓਮ ਜੀ ਗਰੱਪ ਵਲੋਂ ਬਣਾਈ ਇਹ ਫ਼ਿਲਮ ਪਿਆਰ ਮੁਹੱਬਤ ਦੇ ਵਿਸ਼ਿਆਂ ਦੀ ਇੱਕ ਨਿਰੋਲ ਲਵ ਸਟੋਰੀ ਫ਼ਿਲਮ ਹੋਵੇਗੀ ਜੋ ਵਿਦੇਸ਼ ਪੜਾਈ ਕਰਨ ਗਏ ਪੰਜਾਬੀ ਮੁੰਡੇ ਦੀ ਕਹਾਣੀ ਅਧਾਰਤ ਹੈ। 'ਹਾਈਐਂਡ ਯਾਰੀਆਂ' ਦੀ ਅਪਾਰ ਸਫ਼ਲਤਾ ਤੋਂ ਬਾਅਦ ਨਿਰਮਾਤਾ ਤਿੱਕੜੀ ਦਿਨੇਸ਼ ਔਲਖ, ਸੰਦੀਪ ਬਾਂਸਲ ਅਤੇ ਆਸੂ ਮੁਨੀਸ਼ ਸਾਹਨੀ ਦੀ ਇਹ ਦੂਸਰੀ ਫ਼ਿਲਮ ਹੈ ਜੋ ਕਾਮੇਡੀ ਅਤੇ ਵਿਆਹ ਕਲਚਰ ਦੀਆਂ ਫ਼ਿਲਮਾਂ ਤੋਂ ਹਟਵੇਂ ਵਿਸ਼ੇ ਦੀ ਹੋਵੇਗੀ ਤੇ ਇਸ ਫ਼ਿਲਮ ਦਾ ਸੰਗੀਤ ਵੀ ਲੋਕ ਜੁਬਾਨਾਂ 'ਤੇ ਚੜ•ਨ ਵਾਲਾ ਹੋਵੇਗਾ। ਇਸ ਫ਼ਿਲਮ ਦੀ ਕਹਾਣੀ ਤੇ ਸਕਰੀਨ ਪਲੇਅ ਖੁਦ ਪਰਮੀਸ ਵਰਮਾ ਤੇ ਉਦੇ ਪ੍ਰਤਾਪ ਸਿੰਘ ਨੇ ਲਿਖਿਆ ਹੈ। ਫ਼ਿਲਮ ਦਾ ਨਿਰਦੇਸ਼ਨ ਵੀ ਇੰਨ•ਾਂ ਨੇ ਸਾਂਝੇ ਤੌਰ 'ਤੇ ਦਿੱਤਾ ਹੈ। ਫ਼ਿਲਮ ਦੇ ਨਿਰਮਾਤਾਵਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਦਿਲ ਦੀਆਂ ਗੱਲਾਂ ਦਾ ਟਰੇਲਰ ਬੀਤੇ ਦਿਲਂੀ ਰਿਲੀਜ਼ ਹੋਇਆ ਹੈ ਜਿਸਨੂੰ ਦੇਸ ਵਿਦੇਸਾਂ ਵਿੱਚ ਵੱਡੀ ਪੱਧਰ 'ਤੇ ਪਸੰਦ ਕੀਤਾ ਜਾ ਰਿਹਾ ਹੈ। ਇਸ ਫ਼ਿਲਮ ਦੀ ਕਹਾਣੀ ਪੰਜਾਬ ਤੋਂ ਵਿਦੇਸ਼ ਪੜ•ਾਈ ਕਰਨ ਗਏ ਇੱਕ ਅਜਿਹੇ ਗੱਭਰੂ ਦੀ ਹੈ ਜੋ ਆਪਣੇ ਗੁਜ਼ਾਰੇ ਲਈ ਪੜ•ਾਈ ਦੇ ਨਾਲ ਨਾਲ ਕੰਮ ਵੀ ਕਰਦਾ ਹੈ। ਇਸੇ ਦੌਰਾਨ ਲਾਡੀ ( ਪਰਮੀਸ਼ ਵਰਮਾ) ਨਾਂ ਦੇ ਇਸ ਨੌਜਵਾਨ ਦੀ ਮੁਲਾਕਾਤ ਨਤਾਸ਼ਾ (ਵਾਮਿਕਾ ਗੱਬੀ) ਨਾਲ ਹੁੰਦੀ ਹੈ ਜੋ ਬਹੁਤ ਹੀ ਨਖਰੇ ਵਾਲੀ ਘਮੰਡੀ ਸੁਭਾਓ ਦੀ ਕੁੜੀ ਹੈ। ਦੋਵਾਂ ਦੀ ਪਹਿਲੀ ਮੁਲਾਕਾਤ ਵਿੱਚ ਹੋਈ ਤਕਰਾਰਬਾਜ਼ੀ ਹੋਲੀ ਹੋਲੀ ਪਿਆਰ ਵਿੱਚ ਬਦਲ ਜਾਂਦੀ ਹੈ। ਫਿਰ ਅਚਾਨਕ ਨਤਾਸਾ ਦੀ ਮੰਗਣੀ ਕਿਸੇ ਹੋਰ ਨਾਲ ਹੋ ਜਾਂਦੀ ਹੈ ਤੇ ਦੋਵਾਂ ਦੇ ਰਾਹ ਵੱਖ ਵੱਖ ਹੋ ਜਾਂਦੇ ਹਨ । ਇਸ ਤਰ•ਾਂ ਇਹ ਫ਼ਿਲਮ ਪਿਆਰ ਮੁਹੱਬਤ ਤੇ ਵਿਛੋੜੇ ਦੇ ਦਰਦ 'ਚ ਭਿੱਜੀ ਦਿਲਾਂ ਨੂੰ ਝੰਜੋੜਨ ਵਾਲੀ ਇੱਕ ਲਵ ਸਟੋਰੀ ਫ਼ਿਲਮ ਹੋ ਨਿਬੱੜਦੀ ਹੈ।
ਦਰਸ਼ਕ ਪਹਿਲੀ ਵਾਰ ਵਾਮਿਕਾ ਤੇ ਪਰਮੀਸ਼ ਵਰਮਾ ਨੂੰ ਰੁਮਾਂਟਿਕ ਕਿਰਦਾਰਾਂ ਵਿੱਚ ਵੇਖਣਗੇ। ਇਸ ਫ਼ਿਲਮ ਦੀ ਸੂਟਿੰਗ ਚੰਡੀਗੜ• ਤੇ ਲੰਡਨ ਵਿਖੇ ਕੀਤੀ ਗਈ ਹੈ। ਪਰਮੀਸ਼ ਵਰਮਾ, ਵਾਮਿਕਾ ਗੱਬੀ, ਗੌਰਵ ਕੱਕੜ, ਬਨਿੰਦਰ ਬਨੀ ਆਦਿ ਕਲਾਕਾਰਾਂ ਨੇ ਇਸ ਫ਼ਿਲਮ ਵਿੱਚ ਅਹਿਮ ਕਿਰਦਾਰ ਨਿਭਾਏ ਹਨ।
ਸਾਊਥ ਦੀਆਂ ਫ਼ਿਲਮਾਂ ਨਾਲ ਆਪਣੇ ਕੇਰੀਅਰ ਦੀ ਸੁਰੂਆਤ ਕਰਨ ਵਾਲੀ ਵਾਮਿਕਾ ਗੱਬੀ ਅੱਜ ਪੰਜਾਬੀ ਫ਼ਿਲਮਾਂ ਦੀ ਇੱਕ ਸਰਗਰਮ ਅਦਾਕਾਰਾ ਹੈ। 'ਨਿੱਕਾ ਜ਼ੈਲਦਾਰ 2, ਪ੍ਰਾਹੁਣਾ' ਆਦਿ ਫ਼ਿਲਮਾਂ ਕਰ ਚੁੱਕੀ ਵਾਮਿਕਾ ਕੋਲ ਭਵਿੱਖ ਵਿੱਚ ਵੀ ਕਈ ਵੱਡੀਆ ਫਿਲਮਾਂ ਹਨ। ਫ਼ਿਲਮ ਦਾ ਸੰਗੀਤ ਦੇਸੀ ਕਰਿਊ, ਸੰਗਤਾਰ, ਯਸ਼ ਵਡਾਲੀ ਤੇ ਟਰੋਅ ਆਰਿਫ਼ ਨੇ ਤਿਆਰ ਕੀਤਾ ਹੈ। ਜਸਵੀਰ ਗੁਣਾਚੌਰੀਆਂ, ਮਨਦੀਪ ਮੇਵੀ, ਰਮਨ ਜੰਗਵਾਲ ਦੇ ਲਿਖੇ ਗੀਤਾਂ ਨੂੰ ਪਰਮੀਸ਼ ਵਰਮਾ, ਕਮਲ ਹੀਰ, ਪ੍ਰਭ ਗਿੱਲ ਤੇ ਯਸ਼ ਵਡਾਲੀ ਨੇ ਗਾਇਆ ਹੈ। ਇਸ ਫ਼ਿਲਮ ਦਾ ਸੰਗੀਤ ਸਪੀਡ ਰਿਕਾਰਡਜ਼ ਵਲੋਂ ਰਿਲੀਜ਼ ਕੀਤਾ ਗਿਆ ਹੈ। ਇਸ ਫ਼ਿਲਮ ਨੂੰ ਓਮ ਜੀ ਗਰੁੱਪ ਵਲੋਂ 3 ਮਈ ਨੂੰ ਰਿਲੀਜ਼ ਕੀਤਾ ਜਾਵੇਗਾ। –ਸੁਰਜੀਤ ਜੱਸਲ 9814607737

EpapersUpdates