• ਕੈਨੇਡਾ ਅਤੇ ਅਮਰੀਕਾ 'ਚ ਬਰਫੀਲੇ ਤੂਫਾਨ ਨੇ ਜਨ-ਜੀਵਨ ਕੀਤਾ ਪ੍ਰਭਾਵਿਤ           • ਕੈਨੇਡਾ ਕਾਰਬਨ ਟੈਕਸ ਨਾਲ ਦੇਸ਼ ਮੰਦਵਾੜੇ ਵਿੱਚ ਜਾ ਸਕਦਾ ਹੈ : ਫੋਰਡ           • ਜੀਟੀਏ ਟੈਕਸੀ ਫਰਾਡ ਘਪਲਾ ਆਇਆ ਸਾਹਮਣੇ, ਸੈਂਕੜੇ ਲੋਕਾਂ ਨੂੰ ਲੱਗਿਆ ਲੱਖਾਂ ਦਾ ਚੂਨਾ           • ਟੋਰਾਂਟੋ ਪੁਲਿਸ ਨੇ ਬਜਟ ਵਿੱਚ 30 ਮਿਲੀਅਨ ਡਾਲਰ ਦੇ ਵਾਧੇ ਨੂੰ ਦਿੱਤੀ ਮਨਜ਼ੂਰੀ           • ਮੈਂਗ ਦੀ ਹਵਾਲਗੀ ਬਾਰੇ ਮੇਰੇ ਤੋਂ ਗਲਤ ਬੋਲਿਆ ਗਿਆ : ਮੈਕੈਲਮ           • ਫੋਰਡ ਸਰਕਾਰ ਨੇ ਘੱਟ ਆਮਦਨ ਵਾਲੇ ਵਿਦਿਆਰਥੀਆਂ ਲਈ ਮੁਫਤ ਟਿਊਸ਼ਨ ਦੇ ਬਦਲ ਨੂੰ ਕੀਤਾ ਖ਼ਤਮ           • ਭਾਰੀ ਬਰਫਬਾਰੀ ਕਾਰਨ ਮੈਨੀਟੋਬਾ ਦੀਆਂ ਸੜਕਾਂ 'ਤੇ ਪਸਰੀ ਸੁੰਨ           • ਸਾਜਿ਼ਸ਼ ਤਹਿਤ ਨਿੱਕ ਗਹੂਨੀਆਂ ਨੂੰ ਬਦਨਾਮ ਕਰਨ ਵਾਲੇ ਪੁਲਿਸ ਅਧਿਕਾਰੀ ਖਿਲਾਫ ਕਾਰਵਾਈ           • ਇਲੈਕਟੋਰਲ ਸਿਸਟਮ ਵਿੱਚ ਸੁਧਾਰ ਲਈ ਫੈਡਰਲ ਸਰਕਾਰ ਨੇ ਕੀਤਾ ਨਵੇਂ ਮਾਪਦੰਡਾਂ ਦਾ ਖੁਲਾਸਾ           • ਰਹੱਸਮਈ ਬਿਮਾਰੀ ਕਾਰਨ ਕੈਨੇਡਾ ਨੇ ਕਿਊਬਾ ਵਿੱਚ ਅਮਲਾ ਘਟਾਉਣ ਦਾ ਕੀਤਾ ਫੈਸਲਾ           • ਚੋਣਾਂ ਵਿੱਚ ਦਖਲਅੰਦਾਜ਼ੀ ਨੂੰ ਰੋਕਣ ਲਈ ਨਵੇਂ ਮਾਪਦੰਡਾਂ ਦਾ ਖੁਲਾਸਾ ਕਰੇਗੀ ਫੈਡਰਲ ਸਰਕਾਰ          
View Details << Back    

ਚੀਨ ਚ ਡਰੱਗ ਤਸਕਰੀ ਮਾਮਲੇ ਚ ਕੈਨੇਡੀਅਨ ਨਾਗਰਿਕ ਨੂੰ ਮੌਤ ਦੀ ਸਜ਼ਾ

  

Share
  ਬੀਜਿੰਗ/ਟੋਰਾਂਟੋ — ਕੈਨੇਡਾ ਅਤੇ ਚੀਨ ਵਿਚ ਵੱਧਦੇ ਕੂਟਨੀਤਕ ਤਣਾਅ ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਸਿਲਸਿਲੇ ਵਿਚ ਇਕ ਹੋਰ ਕੈਨੇਡੀਅਨ ਨਾਗਰਿਕ ਨੂੰ ਇੱਥੇ ਮੰਗਲਵਾਰ ਨੂੰ ਮੌਤ ਦੀ ਸਜ਼ਾ ਸੁਣਾਈ ਗਈ। ਦੱਖਣੀ ਗੁਆਂਗਡੋਂਗ ਸੂਬੇ ਦੀ ਅਦਾਲਤ ਨੇ ਕਿਹਾ ਕਿ ਕੈਨੇਡੀਅਨ ਨਾਗਰਿਕ ਫਾਨ ਵੇਈ ਅਤੇ 10 ਹੋਰ (ਇਕ ਅਮਰੀਕੀ ਅਤੇ ਚਾਰ ਮੈਕਸੀਕੋ ਦੇ) ਨਾਗਰਿਕਾਂ ਸਮੇਤ ਇਕ ਅੰਤਰਾਸ਼ਟਰੀ ਡਰੱਗ ਤਸਕਰੀ ਗਿਰੋਹ ਦਾ ਹਿੱਸਾ ਸਨ ਜੋ ਜੁਲਾਈ 2012 ਤੋਂ ਨਵੰਬਰ 2012 ਦੇ ਵਿਚ ਤਾਇਸ਼ਨ ਸ਼ਹਿਰ ਵਿਚ ਸਰਗਰਮ ਸੀ।

ਜਿਆਂਗਮੇਨ ਇੰਟਰਮੀਡੀਏਟ ਪੀਪਲਜ਼ ਕੋਰਟ ਮੁਤਾਬਕ ਇਸ ਸਮੂਹ ਨੇ 6.34 ਕਿਲੋ ਮੀਥਮਫੈਟਾਮਾਈਨ ਅਤੇ 366 ਗ੍ਰਾਮ ਡਾਇਮੇਥੀਲਏਮੀਲਾਮਾਈਨ ਨਾਮ ਦੇ ਨਸ਼ੀਲੇ ਪਦਾਰਥਾਂ ਦਾ ਉਤਪਾਦਨ ਅਤੇ ਵਿਕਰੀ ਕੀਤੀ। ਅਦਾਲਤ ਨੇ ਇਕ ਬਿਆਨ ਵਿਚ ਕਿਹਾ ਕਿ ਫਾਨ ਅਤੇ ਇਨ੍ਹਾਂ ਗਤੀਵਿਧੀਆਂ ਵਿਚ ਮਹੱਤਵਪੂਰਣ ਭੂਮਿਕਾ ਨਿਭਾਉਣ ਵਾਲੇ ਇਕ ਚੀਨੀ ਸ਼ਖਸ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਬਿਆਨ ਵਿਚ ਕਿਹਾ ਗਿਆ,''ਨਸ਼ੀਲੇ ਪਦਾਰਥਾਂ ਦੀ ਵਿਕਰੀ ਅਤੇ ਉਤਪਾਦਨ ਦੀ ਮਾਤਰਾ ਕਾਫੀ ਵੱਡੀ ਸੀ ਅਤੇ ਅਪਰਾਧ ਕਾਫੀ ਗੰਭੀਰ ਸਨ।''

Epapers



Updates