• ਕੈਨੇਡਾ ਅਤੇ ਅਮਰੀਕਾ 'ਚ ਬਰਫੀਲੇ ਤੂਫਾਨ ਨੇ ਜਨ-ਜੀਵਨ ਕੀਤਾ ਪ੍ਰਭਾਵਿਤ           • ਕੈਨੇਡਾ ਕਾਰਬਨ ਟੈਕਸ ਨਾਲ ਦੇਸ਼ ਮੰਦਵਾੜੇ ਵਿੱਚ ਜਾ ਸਕਦਾ ਹੈ : ਫੋਰਡ           • ਜੀਟੀਏ ਟੈਕਸੀ ਫਰਾਡ ਘਪਲਾ ਆਇਆ ਸਾਹਮਣੇ, ਸੈਂਕੜੇ ਲੋਕਾਂ ਨੂੰ ਲੱਗਿਆ ਲੱਖਾਂ ਦਾ ਚੂਨਾ           • ਟੋਰਾਂਟੋ ਪੁਲਿਸ ਨੇ ਬਜਟ ਵਿੱਚ 30 ਮਿਲੀਅਨ ਡਾਲਰ ਦੇ ਵਾਧੇ ਨੂੰ ਦਿੱਤੀ ਮਨਜ਼ੂਰੀ           • ਮੈਂਗ ਦੀ ਹਵਾਲਗੀ ਬਾਰੇ ਮੇਰੇ ਤੋਂ ਗਲਤ ਬੋਲਿਆ ਗਿਆ : ਮੈਕੈਲਮ           • ਫੋਰਡ ਸਰਕਾਰ ਨੇ ਘੱਟ ਆਮਦਨ ਵਾਲੇ ਵਿਦਿਆਰਥੀਆਂ ਲਈ ਮੁਫਤ ਟਿਊਸ਼ਨ ਦੇ ਬਦਲ ਨੂੰ ਕੀਤਾ ਖ਼ਤਮ           • ਭਾਰੀ ਬਰਫਬਾਰੀ ਕਾਰਨ ਮੈਨੀਟੋਬਾ ਦੀਆਂ ਸੜਕਾਂ 'ਤੇ ਪਸਰੀ ਸੁੰਨ           • ਸਾਜਿ਼ਸ਼ ਤਹਿਤ ਨਿੱਕ ਗਹੂਨੀਆਂ ਨੂੰ ਬਦਨਾਮ ਕਰਨ ਵਾਲੇ ਪੁਲਿਸ ਅਧਿਕਾਰੀ ਖਿਲਾਫ ਕਾਰਵਾਈ           • ਇਲੈਕਟੋਰਲ ਸਿਸਟਮ ਵਿੱਚ ਸੁਧਾਰ ਲਈ ਫੈਡਰਲ ਸਰਕਾਰ ਨੇ ਕੀਤਾ ਨਵੇਂ ਮਾਪਦੰਡਾਂ ਦਾ ਖੁਲਾਸਾ           • ਰਹੱਸਮਈ ਬਿਮਾਰੀ ਕਾਰਨ ਕੈਨੇਡਾ ਨੇ ਕਿਊਬਾ ਵਿੱਚ ਅਮਲਾ ਘਟਾਉਣ ਦਾ ਕੀਤਾ ਫੈਸਲਾ           • ਚੋਣਾਂ ਵਿੱਚ ਦਖਲਅੰਦਾਜ਼ੀ ਨੂੰ ਰੋਕਣ ਲਈ ਨਵੇਂ ਮਾਪਦੰਡਾਂ ਦਾ ਖੁਲਾਸਾ ਕਰੇਗੀ ਫੈਡਰਲ ਸਰਕਾਰ          
View Details << Back    

ਅਮਰੀਕਾ ਕਰਵਾਏਗਾ ਪ੍ਰਵਾਸੀਆਂ ਦੀ ਡੀ.ਐੱਨ.ਏ. ਜਾਂਚ

  

Share
  
ਵਾਸ਼ਿੰਗਟਨ— ਅਮਰੀਕੀ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਪ੍ਰਵਾਸੀਆਂ ਦੇ ਨਾਲ ਆਉਣ ਵਾਲੇ ਬੱਚੇ ਉਸ ਪਰਿਵਾਰ ਦਾ ਹਿੱਸਾ ਹਨ ਜਾਂ ਨਹੀਂ ਇਸ ਦੀ ਪੁਸ਼ਟੀ ਕਰਨ ਲਈ ਉਨ੍ਹਾਂ ਦੇ ਡੀ.ਐੱਨ.ਏ. ਜਾਂਚ ਕੀਤੀ ਜਾਵੇਗੀ। ਅਮਰੀਕਾ-ਮੈਕਸੀਕੋ ਸਰਹੱਦ 'ਤੇ ਕਈ ਥਾਵਾਂ 'ਤੇ 'ਰੈਪਿਡ ਡੀ.ਐੱਨ.ਏ.' ਜਾਂਚ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ।

ਇਸ ਸਰਹੱਦ ਤੋਂ ਹਰ ਮਹੀਨੇ ਹਜ਼ਾਰਾਂ ਦੀ ਗਿਣਤੀ ਵਿਚ ਗੈਰ ਕਾਨੂੰਨੀ ਪ੍ਰਵਾਸੀ ਅਮਰੀਕਾ ਵਿਚ ਦਾਖਲ ਹੁੰਦੇ ਹਨ। ਇਨ੍ਹਾਂ ਵਿਚ ਕਈ ਪਰਿਵਾਰ ਵੀ ਹੁੰਦੇ ਹਨ ਜੋ ਅਮਰੀਕਾ ਵਿਚ ਕਾਨੂੰਨੀ ਤੌਰ 'ਤੇ ਸ਼ਰਨ ਲੈਣ ਦੇ ਚਾਹਵਾਨ ਹੁੰਦੇ ਹਨ। ਵਿਭਾਗ ਦਾ ਕਹਿਣਾ ਹੈ ਕਿ ਕਿਉਂਕਿ ਪਰਿਵਾਰਾਂ ਨੂੰ ਸ਼ਰਨ ਆਸਾਨੀ ਨਾਲ ਮਿਲ ਜਾਂਦੀ ਹੈ ਇਸ ਲਈ ਕੁਝ ਲੋਕ ਦੂਜਿਆਂ ਦੇ ਬੱਚਿਆਂ ਨੂੰ ਆਪਣਾ ਪਰਿਵਾਰ ਦੱਸਣ ਲੱਗਦੇ ਹਨ। ਇਸੇ ਧੋਖਾਧੜੀ ਤੋਂ ਬਚਣ ਲਈ ਵਿਭਾਗ ਡੀ.ਐੱਨ.ਏ. ਜਾਂਚ ਕਰ ਰਿਹਾ ਹੈ।

Epapers



Updates