• ਕੈਨੇਡਾ ਅਤੇ ਅਮਰੀਕਾ 'ਚ ਬਰਫੀਲੇ ਤੂਫਾਨ ਨੇ ਜਨ-ਜੀਵਨ ਕੀਤਾ ਪ੍ਰਭਾਵਿਤ           • ਕੈਨੇਡਾ ਕਾਰਬਨ ਟੈਕਸ ਨਾਲ ਦੇਸ਼ ਮੰਦਵਾੜੇ ਵਿੱਚ ਜਾ ਸਕਦਾ ਹੈ : ਫੋਰਡ           • ਜੀਟੀਏ ਟੈਕਸੀ ਫਰਾਡ ਘਪਲਾ ਆਇਆ ਸਾਹਮਣੇ, ਸੈਂਕੜੇ ਲੋਕਾਂ ਨੂੰ ਲੱਗਿਆ ਲੱਖਾਂ ਦਾ ਚੂਨਾ           • ਟੋਰਾਂਟੋ ਪੁਲਿਸ ਨੇ ਬਜਟ ਵਿੱਚ 30 ਮਿਲੀਅਨ ਡਾਲਰ ਦੇ ਵਾਧੇ ਨੂੰ ਦਿੱਤੀ ਮਨਜ਼ੂਰੀ           • ਮੈਂਗ ਦੀ ਹਵਾਲਗੀ ਬਾਰੇ ਮੇਰੇ ਤੋਂ ਗਲਤ ਬੋਲਿਆ ਗਿਆ : ਮੈਕੈਲਮ           • ਫੋਰਡ ਸਰਕਾਰ ਨੇ ਘੱਟ ਆਮਦਨ ਵਾਲੇ ਵਿਦਿਆਰਥੀਆਂ ਲਈ ਮੁਫਤ ਟਿਊਸ਼ਨ ਦੇ ਬਦਲ ਨੂੰ ਕੀਤਾ ਖ਼ਤਮ           • ਭਾਰੀ ਬਰਫਬਾਰੀ ਕਾਰਨ ਮੈਨੀਟੋਬਾ ਦੀਆਂ ਸੜਕਾਂ 'ਤੇ ਪਸਰੀ ਸੁੰਨ           • ਸਾਜਿ਼ਸ਼ ਤਹਿਤ ਨਿੱਕ ਗਹੂਨੀਆਂ ਨੂੰ ਬਦਨਾਮ ਕਰਨ ਵਾਲੇ ਪੁਲਿਸ ਅਧਿਕਾਰੀ ਖਿਲਾਫ ਕਾਰਵਾਈ           • ਇਲੈਕਟੋਰਲ ਸਿਸਟਮ ਵਿੱਚ ਸੁਧਾਰ ਲਈ ਫੈਡਰਲ ਸਰਕਾਰ ਨੇ ਕੀਤਾ ਨਵੇਂ ਮਾਪਦੰਡਾਂ ਦਾ ਖੁਲਾਸਾ           • ਰਹੱਸਮਈ ਬਿਮਾਰੀ ਕਾਰਨ ਕੈਨੇਡਾ ਨੇ ਕਿਊਬਾ ਵਿੱਚ ਅਮਲਾ ਘਟਾਉਣ ਦਾ ਕੀਤਾ ਫੈਸਲਾ           • ਚੋਣਾਂ ਵਿੱਚ ਦਖਲਅੰਦਾਜ਼ੀ ਨੂੰ ਰੋਕਣ ਲਈ ਨਵੇਂ ਮਾਪਦੰਡਾਂ ਦਾ ਖੁਲਾਸਾ ਕਰੇਗੀ ਫੈਡਰਲ ਸਰਕਾਰ          

 View Details

<< Back    

ਭਗਵੰਤ ਮਾਨ ਨੂੰ ਮੁੜ ਪ੍ਰਧਾਨ ਬਣਾਉਣਾ ਥੁੱਕ ਕੇ ਚੱਟਣ ਦੇ ਬਰਾਬਰ : ਖਹਿਰਾ

  
  
  ਫਾਜ਼ਿਲਕਾ— ਕੇਜਰੀਵਾਲ ਵੱਲੋਂ ਮਜੀਠੀਆ ਤੋਂ ਨਸ਼ੇ ਦੇ ਮੁੱਦੇ 'ਤੇ ਮੁਆਫੀ ਮੰਗਣ ਦੇ ਰੋਸ 'ਚ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਮੁੜ ਬੁੱਧਵਾਰ ਨੂੰ ਪਾਰਟੀ ਦਾ ਪੰਜਾਬ ਪ੍ਰਧਾਨ ਬਣਾਏ ਜਾਣ 'ਤੇ ਸੁਖਪਾਲ ਖਹਿਰਾ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਇਹ ਤਾਂ 'ਥੁੱਕ ਕੇ ਚੱਟਣ' ਵਾਲੀ ਗੱਲ ਹੋ ਗਈ। ਉਨ੍ਹਾਂ ਕਿਹਾ ਕਿ ਮਾਨ ਨੇ ਸਾਲ ਪਹਿਲਾਂ ਕਿਹਾ ਸੀ ਕਿ ਕੇਜਰੀਵਾਲ ਨੇ ਮਜੀਠੀਆ ਤੋਂ ਮੁਆਫੀ ਮੰਗ ਕੇ ਗਲਤ ਕੀਤਾ ਹੈ, ਜਿਸ ਕਾਰਨ ਉਸ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਸਾਲ ਭਰ ਲੋਕਾਂ ਨੂੰ ਇਹ ਕਹਿ ਕੇ ਮੂਰਖ ਬਣਾਉਂਦਾ ਰਿਹਾ ਹੈ ਕਿ ਮੈਂ ਕੇਜਰੀਵਾਲ ਨੂੰ ਮਿਲ ਨਹੀਂ ਸਕਿਆ। ਉਥੇ ਹੀ ਦੂਜੇ ਪਾਸੇ ਕੇਜਰੀਵਾਲ ਕਹਿੰਦਾ ਸੀ ਕਿ ਭਗਵੰਤ ਮਾਨ ਮੈਨੂੰ ਦਿਨ ਵਿਚ 10 ਵਾਰ ਫੋਨ ਕਰਦਾ ਹੈ। ਇਸੇ ਤਰ੍ਹਾਂ ਲੋਕਾਂ ਨੂੰ ਮੂਰਖ ਬਣਾ ਕੇ ਮਾਨ ਨੇ ਬਿਨਾਂ ਕਿਸੇ ਸ਼ਰਤ ਦੇ ਹੁਣ ਫਿਰ ਪ੍ਰਧਾਨਗੀ ਵਾਪਸ ਲੈ ਲਈ ਹੈ। ਉਨ੍ਹਾਂ ਕਿਹਾ ਕਿ ਮਾਨ ਨੂੰ ਸਿਰਫ ਪ੍ਰਧਾਨਗੀ ਦੀ ਕੁਰਸੀ ਚਾਹੀਦੀ ਹੈ, ਹੋਰ ਕੁੱਝ ਨਹੀਂ। ਦੱਸਣਯੋਗ ਹੈ ਕਿ ਬੁੱਧਵਾਰ ਨੂੰ ਕੇਜਰੀਵਾਲ ਵੱਲੋਂ ਮਜੀਠੀਆ ਤੋਂ ਨਸ਼ੇ ਦੇ ਮੁੱਦੇ 'ਤੇ ਮੁਆਫੀ ਮੰਗਣ 'ਤੇ ਸਪਸ਼ਟੀਕਰਨ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਸੀ ਕਿ ਕੇਜਰੀਵਾਲ ਨੇ ਮੁਆਫੀ ਸਿਰਫ ਬਿਕਰਮ ਮਜੀਠੀਆ ਤੋਂ ਨਹੀਂ ਸਗੋਂ 34 ਦੇ ਕਰੀਬ ਮਾਮਲਿਆਂ 'ਚ ਮੰਗੀ ਹੈ ਪਰ ਉਨ੍ਹਾਂ ਮਜੀਠੀਆ ਨੂੰ ਕਲੀਨ ਚਿੱਟ ਨਹੀਂ ਦਿੱਤੀ ਹੈ। ਮਾਨ ਦਾ ਕਹਿਣਾ ਹੈ ਕਿ ਉਹ ਹਾਲੇ ਵੀ ਛਾਤੀ ਠੋਕ ਕੇ ਕਹਿੰਦੇ ਹਨ ਕਿ ਬਿਕਰਮ ਸਿੰਘ ਮਜੀਠੀਆ ਨਸ਼ੇ ਦਾ ਸੌਦਾਗਰ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ੇ 'ਤੇ ਲਾਉਣ ਦਾ ਦੋਸ਼ੀ ਹੈ।

Epapers



Updates